ਨਵੀਂ ਦਿੱਲੀ, 24 ਅਗਸਤ (ਪੀ.ਟੀ.)- ਆਮ ਆਦਮੀ ਪਾਰਟੀ ਦੇ ਪ੍ਰਮੁੱਖ ਅਰਵਿੰਦ ਕੇਜ਼ਰੀਵਾਲ ਨੇ ਇਕ ਵਾਰ ਫਿਰ ਸੰਸਦ ਅਤੇ ਵਿਧਾਨ ਸਭਾ ‘ਚ ਬੈਠੇ ਆਗੂਆਂ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਦਿੱਲੀ ‘ਚ ਆ ਰਹੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਆਮ ਆਦਮੀ ਪਾਰਟੀ ਦੇ ਆਗੂ ਅਰਵਿੰਦ ਕੇਜ਼ਰੀਵਾਲ ਨੇ ਮੋਰਚਾ ਸੰਭਾਲਦੇ ਹੋਏ ਕਿਹਾ ਕਿ ਬਾਹਰ ਦੇ ਅੱਤਵਾਦੀਆਂ ਤੋਂ ਪਹਿਲਾਂ ਸੰਸਦ ਅਤੇ ਵਿਧਾਨ ਸਭਾ ‘ਚ ਬੈਠੇ ਅੱਤਵਾਦੀਆਂ ਦਾ ਕੁਝ ਕਰਨਾ ਹੋਵੇਗਾ। ਕੇਜ਼ਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਮੁੰਬਈ ਹਮਲਿਆਂ ‘ਚ ਅੱਤਵਾਦੀਆਂ ਨਾਲ ਲੋਹਾ ਲੈਣ ਵਾਲੇ ਬਹਾਦਰਾਂ ਨੂੰ ਟਿਕਟ ਦਿੱਤੀ ਹੈ ਅਤੇ ਇਹ ਜਿੱਤ ਕੇ ਸੰਸਦ ਅਤੇ ਵਿਧਾਨ ਸਭਾ ‘ਚ ਬੈਠੇ ਅੱਤਵਾਦੀਆਂ ਨਾਲ ਲੜਨਗੇ। ਕੇਜ਼ਰੀਵਾਲ ਨੇ ਕਿਹਾ ਕਿ ਅਸੀਂ ਲੋਕ ਪਹਿਲੀ ਕਲਾਸ ਦੇ ਲੋਕ ਹਾਂ ਅਤੇ ਸਾਡੇ ਉੱਪਰ ਸ਼ਾਸਨ ਕਰਨ ਵਾਲੇ ਲੋਕ ਤੀਸਰੀ ਕਲਾਸ ਦੇ ਹਨ।