ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੀਕਰ ਦੀ ਚੋਣ ਸਮੇਂ ਆਮ ਆਦਮੀ ਪਾਰਟੀ ਦੇ ਸੂਬਾ ਵਿਧਾਨ ਸਭਾ ਵਿਚੋਂ ਵਾਕ-ਆਊਟ ਦੇ ਫੈਸਲੇ ਨੂੰ ਅਫਸੋਸਨਾਕ ਦੱਸਿਆ ਹੈ।ਰਾਜਪਾਲ ਦੇ ਭਾਸ਼ਣ ’ਤੇ ਬਹਿਸ ਦੇ ਜਮਹੂਰੀ ਅਧਿਕਾਰਾਂ ਤੋਂ ਵਾਂਝੇ ਕਰਨ ਦਾ ਦਾਅਵਾ ਕਰਦੇ ਹੋਏ ਵਿਰੋਧ ਵਿੱਚ ਸਦਨ ਵਿੱਚੋਂ ਵਾਕ-ਆਊਟ ਕਰਨ ਦੇ ਮਾਮਲੇ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਮੁੱਖ ਵਿਰੋਧੀ ਪਾਰਟੀ ਨੂੰ ਧਰਨਿਆਂ ਦੀ ਸਸਤੀ ਸਿਆਸਤ ਕਰਨ ਦੀ ਥਾਂ ਸਦਨ ਦੀ ਮਰਿਆਦਾ ਬਣਾ ਕੇ ਰੱਖਣੀ ਚਾਹੀਦੀ ਹੈ।ਆਪ ਦੇ ਵਾਕ-ਆਊਟ ਕਰਨ ’ਤੇ ਕਾਂਗਰਸੀ ਵਿਧਾਇਕਾਂ ਨੇ ਵੀ ਤਿੱਖੀ ਪ੍ਰਤੀਕਿਰਿਆ ਪ੍ਰਗਟ ਕੀਤੀ।
ਤਿੰਨ ਤਲਾਕ ਮਾਮਲਾ: ਮੁਸਲਿਮ ਲਾਅ ਬੋਰਡ ਵੱਲੋਂ ਜਵਾਬ ਦਾਖਲ, ਅਗਲੀ ਸੁਣਵਾਈ 30 ਨੂੰ
ਨਵੀਂ ਦਿੱਲੀ- ਤਿੰਨ ਤਲਾਕ ਮਾਮਲੇ ‘ਚ ਆਲ ਇੰਡੀਆ ਲਾ ਬੋਰਡ ਨੇ ਸੋਮਵਾਰ ਨੂੰ ਆਪਣਾ ਜਵਾਬ ਸੁਪਰੀਮ ਕੋਰਟ ’ਚ ਦਾਖਲ ਕਰ ਦਿੱਤਾ ਹੈ।ਇਸ ਮਾਮਲੇ ‘ਚ ਸੁਪਰੀਮ ਕੋਰਟ 30 ਮਾਰਚ ਨੂੰ ਸੁਣਵਾਈ ਸ਼ੁਰੂ ਕਰ ਸਕਦਾ ਹੈ।



