Skip to content
Independent perspectives. Global stories.
BREAKING

ਖਾਲਸਾ ਕਾਲਜ ਡੁਮੇਲੀ ਵਿਖੇ ਰਾਸ਼ਟਰੀ ਕਾਨਫਰੰਸ ਅਮਿਟ ਯਾਦਾਂ ਛੱਡਦੀ ਸਮਾਪਤ

Share this story

image ਡੁਮੇਲੀ (ਜਲੰਧਰ), 27 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖਾਲਸਾ ਕਾਲਜ ਡੁਮੇਲੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਸ਼ਟਰੀ ਕਾਨਫਰੰਸ ‘ਖਾਲਸਾ ਪੰਥ ਦੀ ਸਿਰਜਣਾ’ ਅਮਿਟ ਯਾਦਾਂ ਛੱਡਦੀ ਹੋਈ ਸਮਾਪਤ ਹੋ ਗਈ। ਕਾਲਜ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਦੀ ਅਗਵਾਈ ਅਧੀਨ ਅਤੇ ਪ੍ਰੋਗਰਾਮ ਕੁਆਰਡੀਨੇਟਰ ਪ੍ਰੋ. ਰਣਜੀਤ ਸਿੰਘ ਧਨੋਆ ਦੀ ਦੇਖ ਰੇਖ ਅਧੀਨ ਕਰਵਾਈ ਇਸ ਕਾਨਫਰੰਸ ਵਿਚ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ੰਘਰਸ਼ਮਈ ਜੀਵਨ ਤੇ ਚਰਚਾ ਕੀਤੀ ਅਤੇ ਕਿਹਾ ਕਿ ਗੁਰੂ ਜੀ ਨੇ ਦੇਸ਼ ਕੌਮ ਦੀ ਖਾਤਿਰ ਆਪਣਾ ਸਾਰਾ ਪਰਿਵਾਰ ਵਾਰ ਦਿਤਾ। ਉਨ੍ਹਾਂ ਕਿਹਾ ਅਜਿਹੀ ਮਿਸਾਲ ਪੂਰੀ ਦੁਨੀਆਂ ਵਿਚ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਚਾਰ ਸਾਹਿਜ਼ਾਦਿਆਂ ਨੇ ਵੀ ਛੋਟੀ ਉਮਰ ਵਿਚ ਹੀ ਸ਼ਹੀਦੀਆਂ ਪ੍ਰਾਪਤ ਕਰਕੇ ਇਹ ਸਾਬਿਤ ਕਰ ਦਿਤਾ ਕਿ ਕਿਸੇ ਵੀ ਤਰ੍ਹਾਂ ਦੇ ਲਾਲਚ ਉਨ੍ਹਾਂ ਦੇ ਇਰਾਦਿਆਂ ਨੂੰ ਨਹੀਂ ਬਦਲ ਸਕਦੇ। ਉਨ੍ਹਾਂ ਕਿਹਾ ਕਿ ਸਾਨੂੰ ਉਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਕੁਝ ਸਿਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜੀ ਪਤਿਤਪੁਣੇ ਵੱਲ  ਵੱਲ ਰਹੀ ਹੈ। ਉਨ੍ਹਾਂ ਨੂੰ ਵੀ ਇਨ੍ਹਾਂ ਮਹਾਨ ਸ਼ਹੀਦਾਂ ਦੇ ਦਰਸਾਏ ਮਾਰਗ ਤੇ ਚੱਲ ਕੇ ਗੁਰੂ ਵਾਲੇ ਬਣਨਾ ਚਾਹੀਦਾ ਹੈ। ਇਸ ਮੌਕੇ ਸ. ਸਰਵਣ ਸਿੰਘ ਕੁਲਾਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਉਦਘਾਟਨੀ ਭਾਸ਼ਣ ਦੌਰਾਨ ਕਿਹਾ ਕਿ ਇਹ ਕਾਲਜ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਦੀ ਦੇਖ ਰੇਖ ਅਧੀਨ ਪੇਡੂੰ ਏਰੀਏ ਦੇ ਵਿਦਿਆਰਥੀਆਂ ਨੂੰ ਵਧੀਆ ਅਤੇ ਸਸਤੀ ਵਿਦਿਆ ਮਹੱਈਆ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਨੇਕਾਂ ਮੁਸ਼ਕਲਾਂ ਦੇ ਬਾਵਜੂਦ ਵੀ ਕਾਲਜ ਪ੍ਰਿੰਸੀਪਲ ਅਤੇ ਸਟਾਫ ਦੀ ਮਿਹਨਤ ਸਦਕਾ ਇਹ ਕਾਲਜ ਇਲਾਕੇ ਦੇ ਕਾਲਜਾਂ ਵਿਚੋਂ ਮੋਹਰੀ ਸਾਬਿਤ ਹੋ ਰਿਹਾ ਹੈ। ਇਸ ਮੌਕੇ ਪ੍ਰੋ. ਹਰਮੀਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਡਾ. ਇੰਦਰਜੀਤ ਸਿੰਘ ਵਾਸੂ ਸ੍ਰੀ ਗੁਰੂ ਅੰਗਦ ਦੇਵ ਇੰਸਟੀਚਿਊਟ ਆਫ ਰਿਲੀਜੀਅਸ ਸਟੱਡੀਜ਼, ਨਿਸ਼ਾਨ ਏ ਸਿਖੀ, ਖਡੂਰ ਸਾਹਿਬ ਨੇ ਆਪਣੇ ਕੁੰਜੀਵਤ ਭਾਸ਼ਣਾਂ ਦੇ ਮਾਧਿਅਮ ਰਾਂਹੀ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਨੇ ਕਾਲਜ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਕਾਲਜ ਨੇ ਕੌਮਾਤਰੀ ਪੱਧਰ ਦੇ ਖਿਡਾਰੀ ਪੈਦਾ ਕੀਤੇ ਹਨ। ਇਸ ਮੌਕੇ ਡਾ. ਜਸਵਿੰਦਰ ਸਿੰਘ ਖੁਣਖੁਣ ਕਲਾਂ ਡਾਇਰੈਕਟਰ ਜੰਗਲਾਤ ਵਿਭਾਗ ਪੰਜਾਬ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਪ੍ਰਧਾਨ ਸਾਹਿਬ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਇਸ ਕਾਲਜ ਦੀ ਖੁਲ ਕੇ ਮਦਦ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕਾਲਜ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਅਤੇ ਸਮੂਹ ਸਟਾਫ ਵਲੋਂ ਕੀਤੀ ਮਿਹਨਤ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਿਲੀ ਮਾਲੀ ਸਹਾਇਤਾ ਇਸ ਕਾਲਜ ਨੂੰ ਆਉਣ ਵਾਲੇ ਸਾਲਾਂ ਵਿਚ ਬੁਲੰਦੀਆਂ ਤੇ ਲੈ ਜਾਵੇਗੀ। ਇਸ ਮੌਕੇ ਵੱਖ-ਵੱਖ ਕਾਲਜਾਂ ਤੋਂ ਆਏ ਪ੍ਰੋਫੈਸਰ ਸਾਹਿਬਾਨ ਅਤੇ ਵਿਦਵਾਨਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਨਾਲ ਸਬੰਧਿਤ 25 ਦੇ ਕਰੀਬ ਖੋਜ ਪੱਤਰ ਪੜੇ। ਇਸ ਮੌਕੇ ਡਾ. ਪਰਮਜੀਤ ਸਿੰਘ ਸਰੋਆ ਐਡੀਸ਼ਨਲ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਕੁਲਵਿੰਦਰ ਸਿੰਘ ਮੀਤ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਹਰਭਜਨ ਸਿੰਘ ਮੀਡੀਆ ਇੰਚਾਰਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੰਤ ਪ੍ਰੀਤਮ ਸਿੰਘ, ਸੰਤ ਮਨਜੀਤ ਸਿੰਘ, ਪ੍ਰੋ. ਜੁਝਾਰ ਸਿੰਘ, ਸ. ਵਰਿੰਦਰ ਸਿੰਘ ਨਿਮਾਣਾ, ਸੁਪਰਡੈਂਟ ਸਤਨਾਮ ਸਿੰਘ, ਡਾ. ਬਲਵਿੰਦਰ ਸਿੰਘ ਮੋਮੀ, ਡਾ. ਮੰਗਤ ਸਿਧੂ, ਸ. ਪਰਮਜੀਤ ਸਿੰਘ ਸੰਘਾ, ਸਰਪੰਚ ਬਹਾਦਰ ਸਿੰਘ, ਸਰਪੰਚ ਬੂਟਾ ਰਾਮ, ਸਰਪੰਚ ਗੁਰਸ਼ਿੰਦਰ ਸਿੰਘ ਰਿਹਾਣਾ ਜੱਟਾਂ, ਪ੍ਰਿੰਸੀਪਲ ਸਾਹਿਬ ਸਿੰਘ, ਪ੍ਰਿੰਸੀਪਲ ਜਸਵੀਰ ਕੌਰ, ਸੁਰਜੀਤ ਸਿੰਘ ਭਬਿਆਣਾ ਆਦਿ ਹਾਜ਼ਰ ਸਨ। ਸਟੇਜ ਸਕੱਤਰ ਦੀ ਭੂਮਿਕਾ ਪ੍ਰੋ. ਰਣਜੀਤ ਸਿੰਘ ਨੇ ਬਾਖੂਬੀ ਨਿਭਾਈ।

WRITTEN BY