ਜ਼ੀਰਾ, 27 ਮਾਰਚ (ਰਾਜਾ ਸਚਦੇਵਾ)- ਜ਼ੀਰਾ ਦੇ ਤਲਵੰਡੀ ਰੋਡ ਤੇ ਮੋਗਾ ਹੋਟਲ ਨੇੜੇ ਦੀਪ ਟਰਾਂਸਪੋਰਟ ਦੀ ਬੱਸ ਦੀ ਟੱਕਰ ਵੱਜਣ ਕਾਰਨ ਇੱਕ ਨੌਜ਼ਵਾਨ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਦੂਜ਼ਾ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ, ਇਸ ਦੌਰਾਨ ਗੁੱਸੇ ਵਿੱਚ ਆਏ ਲੋਕਾਂ ਨੇ ਬੱਸ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਜ਼ੀਰਾ ਪੁਲਿਸ ਨੇ ਮੌਕੇ ਤੇ ਪੁੱਜ ਕੇ ਹਾਲਾਤ ਤੇ ਕਾਬੂ ਪਾਇਆ। ਜਾਣਕਾਰੀ ਅਨੁਸਾਰ ਗੋਪੀ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਪਿੰਡ ਮਹੀਆ ਵਾਲਾ ਕਲਾਂ ਆਪਣੇ ਸਾਥੀ ਮੰਨਾ ਪੁੱਤਰ ਕੇਵਲ ਸਿੰਘ ਵਾਸੀ ਮਹੀਆ ਵਾਲਾ ਕਲਾਂ ਨਾਲ ਸਕੂਟਰ ਨੰਬਰ-ਪੀ.ਬੀ.-47-8178 ਤੇ ਸਵਾਰ ਹੋ ਕੇ ਜ਼ੀਰਾ ਤੋਂ ਆਪਣੇ ਪਿੰਡ ਮਹੀਆ ਵਾਲਾ ਕਲਾਂ ਨੂੰ ਜਾ ਰਿਹਾ ਸੀ ਕਿ ਮੋਗਾ ਹੋਟਲ ਨਜ਼ਦੀਕ ਪੁੱਜਣ ਤੇ ਪਿੱਛੋਂ ਆ ਰਹੀ ਦੀਪ ਟਰਾਂਸਪੋਰਟ ਕੰਪਨੀ ਦੀ ਬੱਸ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਗੋਪੀ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਮੰਨਾ ਸਿੰਘ ਬੁਰੀ ਤਰ੍ਹਾਂ ਜਖ਼ਮੀ ਹੋ ਗਿਆ ਜਿਸਨੂੰ ਇਲਾਜ਼ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦਾ ਗਿਆ, ਘਟਨਾ ਸਥਾਨ ਤੇ ਇਕੱਤਰ ਹੋਏ ਲੋਕਾਂ ਨੇ ਗੁੱਸੇ ਵਿੱਚ ਆ ਕੇ ਬੱਸ ਦੇ ਬਾਰੀਆਂ ਤੇ ਸ਼ੀਸ਼ੇ ਤੋੜ ਦਿੱਤੇ ਅਤੇ ਜ਼ੀਰਾ ਪੁਲਿਸ ਨੇ ਮੌਕੇ ਤੇ ਪੁੱਜ ਕੇ ਹਲਾਤਾਂ ਤੇ ਕਾਬੂ ਪਾਇਆ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।
ਦੀਪ ਬੱਸ ਦੀ ਟੱਕਰ ਵੱਜਣ ਨਾਲ ਇੱਕ ਦੀ ਮੌਤ, ਇੱਕ ਜਖ਼ਮੀ



