Skip to content
Independent perspectives. Global stories.
BREAKING

ਪੰਜਾਬ ਸਰਕਾਰ ਵੱਲੋਂ ਜਥੇਦਾਰ ਟੌਹੜਾ ਦੀ ਬਰਸੀ ਮੌਕੇ ਪਹਿਲੀ ਅਪ੍ਰੈਲ ਨੂੰ ਰਾਜ ਪੱਧਰੀ ਸਮਾਰੋਹ ਕਰਨ ਦਾ ਫੈਸਲਾ

Share this story

ਮੁੱਖ ਮੰਤਰੀ ਨੇ ਸਮਾਰੋਹ ’ਚ ਸ਼ਮੂਲੀਅਤ ਲਈ ਕੈਬਨਿਟ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਦੀ ਡਿਊਟੀ ਲਾਈ
image ਚੰਡੀਗੜ•, 28 ਮਾਰਚ- ਪੰਜਾਬ ਸਰਕਾਰ ਨੇ ਉੱਘੇ ਸਿੱਖ ਵਿਦਵਾਨ ਅਤੇ ਪੰਥਕ ਆਗੂ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ 13ਵੀਂ ਬਰਸੀ ਮੌਕੇ ਉਨ•ਾਂ ਦੇ ਜੱਦੀ ਪਿੰਡ ਟੌਹੜਾ ਵਿਖੇ ਇਕ ਅਪ੍ਰੈਲ, 2017 ਨੂੰ ਰਾਜ ਪੱਧਰੀ ਸਮਾਰੋਹ ਕਰਨ ਦਾ ਫੈਸਲਾ ਕੀਤਾ ਹੈ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਸਿੱਖ ਆਗੂ ਦੀ ਯਾਦ ਵਿੱਚ ਕਰਵਾਏ ਜਾਣ ਵਾਲੇ ਇਸ ਸਮਾਰੋਹ ਲਈ ਸਾਰੇ ਜ਼ਰੂਰੀ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਦੇ ਉਸ ਦਿਨ ਪਹਿਲਾਂ ਹੀ ਨਿਰਧਾਰਤ ਰੁਝੇਵਿਆਂ ਕਾਰਨ ਉਨ•ਾਂ ਨੇ ਇਸ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਿੰਮੇਵਾਰੀ ਲਾਈ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਜਥੇਦਾਰ ਟੌਹੜਾ ਦੀ ਇਸ ਬਰਸੀ ਮੌਕੇ ਰਾਜ ਪੱਧਰੀ ਸਮਾਰੋਹ ਕਰਨ ਲਈ ਅੱਜ ਸਵੇਰੇ ਮੁੱਖ ਮੰਤਰੀ ਨੇ ੍ਯਿੲਕ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਅਤੇ ਉਨ•ਾਂ ਨੇ ਇਸ ਸਮਾਰੋਹ ਵਾਸਤੇ ਸਾਰੇ ਜ਼ਰੂਰੀ ਪ੍ਰਬੰਧ ਕਰਨ ਦੇ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।ਮੁੱਖ ਮੰਤਰੀ ਨੇ ਪਹਿਲਾਂ ਹੀ ਨਿਰਧਾਰਤ ਰੁਝੇਵਿਆਂ ਕਾਰਨ ਇਸ ਸਮਾਰੋਹ ਵਿੱਚ ਸ਼ਾਮਲ ਹੋਣ ਬਾਰੇ ਆਪਣੀ ਅਸਮਰਥਾ ‘ਤੇ ਅਫ਼ਸੋਸ ਜ਼ਾਹਰ ਕੀਤਾ। ਉਨ•ਾਂ ਨੇ ਆਪਣੇ ਸਿਆਸੀ ਜੀਵਨ ਦੌਰਾਨ ਜਥੇਦਾਰ ਟੌਹੜਾ ਨਾਲ ਤਿੰਨ ਦਹਾਕੇ ਲੰਬੇ ਨਿੱਜੀ ਸਬੰਧਾਂ ਨੂੰ ਯਾਦ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਸ ਮਹਾਨ ਸਿੱਖ ਆਗੂ ਨੂੰ ਜਨਤਕ ਜੀਵਨ ਵਿੱਚ ਕਦਰਾਂ ਕੀਮਤਾਂ ‘ਤੇ ਅਧਾਰਿਤ ਸਿਆਸਤ ਦਾ ਪਾਸਾਰ ਕਰਨ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ।

WRITTEN BY