Skip to content
Independent perspectives. Global stories.
BREAKING

ਸਾਬਕਾ ਮੰਤਰੀ ਗੁਰਦੇਵ ਸਿੰਘ ਬਾਦਲ ਦਾ ਦੇਹਾਂਤ-ਮੁੱਖ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ, ਅੱਧੇ ਦਿਨ ਦੀ ਛੁੱਟੀ

Share this story

21-22-702x336 ਚੰਡੀਗੜ•, 28 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰਆਗੂ ਸਾਬਕਾ ਵਿਧਾਇਕ ਅਤੇ ਖੇਤੀ ਮੰਤਰੀ ਜੱਥੇਦਾਰ ਗੁਰਦੇਵ ਸਿੰਘ ਬਾਦਲ ਲੰਮੀ ਬਿਮਾਰੀ ਤੋਂ ਬਾਅਦ ਅੱਜ ਅਚਾਨਕ ਚੱਲ ਵਸੇ। ਬਾਅਦ ਦੁਪਹਿਰ ਉਨ੍ਹਾਂ ਦਾ ਫਰੀਦਕੋਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਪੰਜਾਬ ਸਰਕਾਰ ਨੇ ਉਨ੍ਹਾਂ ਦੇ ਦੇਹਾਂਤ ’ਤੇ ਸੋਗ ਦਾ ਪ੍ਰਗਟਾਵਾ ਕਰਦੇ ਹੋਏ ਸਾਰੇ ਦਫਤਰਾਂ ਵਿੱਚ ਅੱਧੇ ਦਿਨ ਦੀ ਛੁੱਟੀ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਗੁਰਦੇਵ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਉਹ 85 ਵਰਿ•ਆਂ ਦੇ ਸਨ ਜੋ ਅੱਜ ਸਵੇਰੇ ਲੰਬੀ ਬਿਮਾਰੀ ਉਪਰੰਤ ਲੁਧਿਆਣਾ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਚੱਲ ਵਸੇ।ਉਹ ਅੱਠ ਵਾਰ ਵਿਧਾਇਕ ਰਹਿ ਚੁੱਕੇ। ਉਨ੍ਹਾਂ ਨੇ ਦ੍ਰਿੜਤਾ ਤੇ ਸਮਰਪਣ ਭਾਵਨਾ ਨਾਲ ਸਮਾਜ ਦੇ ਕਮਜ਼ੋਰ ਤਬਕਿਆਂ ਦੀ ਭਲਾਈ ਲਈ ਸੇਵਾ ਕੀਤੀ।

WRITTEN BY