Skip to content
Independent perspectives. Global stories.
BREAKING

ਦਿੱਲੀ ਹਾਈਕੋਰਟ ਨੇ ’84 ਸਿੱਖ ਕਤਲੇਆਮ ਦੇ 5 ਕੇਸ ਮੁੜ੍ਹ ਖੋਲੇ-ਸੱਜਣ ਦੀਆਂ ਮੁਸ਼ਕਿਲਾਂ ਵਧੀਆਂ

Share this story

image ਨਵੀਂ ਦਿੱਲੀ, 29 ਮਾਰਚ (ਮਨਪ੍ਰੀਤ ਸਿੰਘ ਖਾਲਸਾ)- ਦਿੱਲੀ ਹਾਈ ਕੋਰਟ ਨੇ 1984 ਸਿੱਖ ਕਤਲੇਆਮ ਦੌਰਾਨ ਦਿੱਲੀ ਕੈਂਟ ਦੇ ਰਾਜਨਗਰ ਇਲਾਕੇ ਵਿਚ ਹੋਏ 25 ਸਿੱਖਾਂ ਦੇ ਕਤਲੇਆਮ ਨਾਲ ਸੰਬੰਧਿਤ ਐਫ.ਆਈ.ਆਰ.ਨੰਬਰ 416/84 ’ਚ ਸ਼ਾਮਿਲ 5 ਕੇਸਾਂ ਨੂੰ ਮੁੜ੍ਹ ਤੋਂ ਖੋਲਣ ਦਾ ਅੱਜ ਆਦੇਸ਼ ਦਿੱਤਾ ਹੈ। ਜਸਟਿਸ ਗੀਤਾ ਮਿੱਤਲ ਅਤੇ ਅੰਨੂ ਮਲਹੋਤਰਾ ਦੀ ਦੁਹਰੀ ਬੈਂਚ ਨੇ ਕੇਸ ਦੀ ਸੁਣਵਾਈ ਦੌਰਾਨ ਇਸ ਸੰਬੰਧੀ ਦਿੱਲੀ ਪੁਲਿਸ ਨੂੰ ਆਦੇਸ਼ ਦਿੱਤਾ। ਨਵੰਬਰ 1984 ’ਚ ਰਾਜ ਨਗਰ ਵਿੱਖੇ 25 ਸਿੱਖਾਂ ਦੇ ਕਤਲ ਸੰਬੰਧੀ ਵੱਖ-ਵੱਖ ਸ਼ਿਕਾਇਤਕਰਤਾਵਾਂ ਵੱਲੋਂ ਦਿੱਲੀ ਕੈਂਟ ਥਾਣੇ ਵਿਖੇ ਐਫ.ਆਈ.ਆਰ. ਦਰਜ ਕਰਨ ਲਈ ਅਰਜ਼ੀਆਂ ਦਿੱਤੀਅ ਗਈਆਂ ਸੀ। ਜਿਸ ਤੇ ਦਿੱਲੀ ਪੁਲਿਸ ਨੇ ਗੋਲਮੋਲ ਕਾਰਵਾਈ ਕਰਦੇ ਹੋਏ ਐਫ.ਆਈ.ਆਰ. ਨੰਬਰ 416/84 ਵਿਚ ਸਾਰੀਆਂ ਸ਼ਿਕਾਇਤਾਂ ਨੱਥੀ ਕਰ ਦਿੱਤੀਆਂ ਸਨ। ਜਿਸ ਵਿਚੋ- ਸਿਰਫ਼ 5 ਸ਼ਿਕਾਇਤਾਂ ’ਤੇ ਹੇਠਲੀ ਅਦਾਲਤ ’ਚ ਦਿੱਲੀ ਪੁਲਿਸ ਨੇ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਸੀ।

WRITTEN BY