Skip to content
Independent perspectives. Global stories.
BREAKING

ਸ. ਨਵਜੋਤ ਸਿੰਘ ਸਿੱਧੂ ਵੱਲੋਂ ਸਮੂਹ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਤੇ ਟਰੱਸਟੀ ਅਹੁਦੇ ਤੋਂ ਫਾਰਗ

Share this story

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਤੋਂ ਰੋਕੇ ਗਏ ਕੰਮਾਂ ਦਾ ਸਪੱਸ਼ਟੀਕਰਨ ਮੰਗਿਆ
image ਚੰਡੀਗੜ੍ਹ, 29 ਮਾਰਚ- ਪੰਜਾਬ ਵਿੱਚ ਸਮੂਹ ਨਗਰ ਸੁਧਾਰਾਂ ਟਰੱਸਟਾਂ ’ਤੇ ਨਿਯੁਕਤ ਕੀਤੇ ਚੇਅਰਮੈਨਜ਼ ਤੇ ਟਰੱਸਟੀ ਰਾਜਸੀ ਆਗੂਆਂ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਅਹੁਦੇ ਤੋਂ ਫਾਰਗ ਕਰ ਦਿੱਤਾ ਹੈ। ਇਹ ਜਾਣਕਾਰੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਸ੍ਰੀ ਸਿੱਧੂ ਨੇ ਦੱਸਿਆ ਕਿ ਇਹ ਫੈਸਲਾ ਨਗਰ ਸੁਧਾਰ ਟਰੱਸਟਾਂ ਦੇ ਕੰਮਕਾਜ ਵਿੱਚ ਵਧੇਰੇ ਕਾਰਜਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਉਣ ਦੇ ਮਕਸਦ ਨਾਲ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਗਲੇ ਹੁਕਮਾਂ ਦੇ ਜਾਰੀ ਕਰਨ ਤੱਕ ਸਬੰਧਤ ਡਿਪਟੀ ਕਮਿਸ਼ਨਰ ਜਾਂ ਐਸ.ਡੀ.ਐਮ. ਸਬੰਧਤ ਟਰੱਸਟਾਂ ਦੇ ਪ੍ਰਸ਼ਾਸਕ ਹੋਣਗੇ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਸੂਬੇ ਵਿੱਚ ਵੱਖ-ਵੱਖ ਥਾਵਾਂ ’ਤੇ ਚੱਲ ਰਹੇ ਵਿਕਾਸ ਕੰਮਾਂ ਦੇ ਰੋਕੇ ਜਾਣ ਦਾ ਨੋਟਿਸ ਲੈਂਦਿਆਂ ਵਿਭਾਗ ਦੇ ਅਧਿਕਾਰੀਆਂ ਨਿਰਦੇਸ਼ ਦਿੱਤੇ ਹਨ ਕਿ ਇਸ ਸਬੰਧੀ ਤੁਰੰਤ ਸਪੱਸ਼ਟੀਕਰਨ ਦਿੱਤਾ ਜਾਵੇ। ਇਸ ਸਬੰਧੀ ਵਿਭਾਗ ਦੇ ਫੀਲਡ ਵਿੱਚ ਤਾਇਨਾਤ ਸੂਮਹ ਅਧਿਕਾਰੀਆਂ ਨੂੰ ਲਿਖਤੀ ਪੱਤਰ ਭੇਜ ਕੇ ਸਪੱਸ਼ਟੀਕਰਨ ਮੰਗਿਆ ਜਾ ਰਿਹਾ ਹੈ। ਸ੍ਰੀ ਸਿੱਧੂ ਨੇ ਵਿਭਾਗ ਦੇ ਇੰਜੀਨਅਰਿੰਗ ਵਿੰਗ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਸੂਬੇ ਵਿੱਚ ਚੱਲ ਰਹੇ ਨਿਰਮਾਣ ਕੰਮਾਂ ਦਾ ਅਚਨਚੇਤੀ ਨਿਰੀਖਣ ਕੀਤਾ ਜਾਵੇ ਅਤੇ ਕੰਮ ਦੇ ਮਿਆਰ ਦੀ ਜਾਂਚ ਲਈ ਤੀਜੀ ਪਾਰਟੀ ਵੱਲੋਂ ਆਡਿਟ ਕਰਵਾਇਆ ਜਾਵੇ।

WRITTEN BY