ਮੋਰਿੰਡਾ, 29 ਮਾਰਚ (ਸੋਨੀ ਸਾਗੀ)- ਵਿਸ਼ਵਕਰਮਾ ਭਵਨ ਮੋਰਿੰਡਾ ਵਿਖੇ ਵਿਸ਼ਵਕਰਮਾ ਸਭਾ ਦੀ ਵਿਸੇਸ ਮੀਟਿੰਗ ਹੋਈ,ਜਿਸ ਵਿੱਚ ਕਈ ਅਹਿਮ ਵਿਚਾਰਾਂ ਹੋਈਆਂ। ਇਸ ਸਬੰਧੀ ਸਭਾ ਦੇ ਪ੍ਰੈਸ ਸਕੱਤਰ ਅਮਰਜੀਤ ਸਿੰਘ ਧੀਮਾਨ ਨੇ ਦੱਸਿਆ ਕਿ ਇਸ ਮੌਕੇ ਬਾਬਾ ਵਿਸ਼ਵਕਰਮਾ ਜੀ ਦੀ ਆਰਤੀ ਕੀਤੀ ਗਈ ਅਤੇ ਭਾਈਚਾਰੇ ਨਾਲ ਸਬੰਧਿਤ ਮਸਲਿਆਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਸਭਾ ਦੇ ਮੈਂਬਰਾਂ ਵੱਲੋਂ ਵਿਸ਼ਵਕਰਮਾ ਭਵਨ ਦੇ ਚੱਲ ਰਹੇ ਵਿਕਾਸ ਕਾਰਜ ਦਾ ਜਾਇਜਾ ਲਿਆ ਗਿਆ। ਇਸ ਮੌਕੇ ਬਲਜੀਤ ਸਿੰਘ ਧੀਮਾਨ ਦੀ ਅਚਾਨਕ ਹੋਈ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ ਅਤੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਜਸਪਾਲ ਸਿੰਘ ਰੀਹਲ, ਪਵਨ ਕੁਮਾਰ ਧੀਮਾਨ, ਅਵਤਾਰ ਸਿੰਘ ਸੱਲ੍ਹ, ਵਿਕਰਮ ਬਹਾਦਰ ਧੀਮਾਨ, ਸੰਗਤ ਸਿੰਘ ਭਾਮੀਆਂ, ਨਾਇਬ ਸਿੰਘ ਘਟੌੜੇ, ਰਵਿੰਦਰ ਸਿੰਘ ਰਵੀ, ਜਸਵੰਤ ਸਿੰਘ, ਹਰਜੀਤ ਸਿੰਘ ਸੱਲ੍ਹ, ਅਮਰੀਕ ਸਿੰਘ, ਰਾਜਿੰਦਰ ਸਿੰਘ ਰੀਹਲ, ਜਗਦੀਸ਼ ਸਿੰਘ, ਦਰਸ਼ਨ ਸਿੰਘ ਰੀਹਲ, ਯੂਥ ਸਭਾ ਦੇ ਆਗੂ ਅਨਿਲ ਧੀਮਾਨ, ਜਗਜੀਤ ਸਿੰਘ ਅਤੇ ਚਰਨਜੀਤ ਸਿੰਘ ਸਮੇਤ ਅਨੇਕਾ ਵਰਕਰ ਹਾਜ਼ਰ ਸਨ।
ਵਿਸ਼ਵਕਰਮਾ ਭਵਨ ਵਿਖੇ ਵਿਸ਼ਵਕਰਮਾ ਸਭਾ ਮੋਰਿੰਡਾ ਦੀ ਵਿਸ਼ੇਸ਼ ਮੀਟਿੰਗ ਹੋਈ



