Skip to content
Independent perspectives. Global stories.
BREAKING

ਰੁਪਿੰਦਰ ਸਿੰਘ ਨੇ ਐਸ ਐਚ ਓ ਸ਼ਾਹਕੋਟ ਦਾ ਚਾਰਜ ਸੰਭਾਲਿਆ

Share this story

image ਸ਼ਾਹਕੋਟ, 29 ਮਾਰਚ (ਸੁਰਿੰਦਰ ਸਿੰਘ ਖਾਲਸਾ)- ਕਪੂਰਥਲਾ ਤੋਂ ਬਦਲ ਕੇ ਆਏ ਇਸਪੈਕਟਰ ਰੁਪਿੰਦਰ ਸਿੰਘ ਨੇ ਐਸ ਐਚ ਓ ਸ਼ਾਹਕੋਟ ਦਾ ਚਾਰਜ ਸੰਭਾਲ ਲਿਆ ਹੈ। ਥਾਣਾ ਮੁੱਖੀ ਨੇ ਆਪਣੇ ਦਫਤਰ ਵਿਖੇ ਪੱਤਰਕਾਰਾਂ ਨਾਲ ਕੀਤੀ ਪਲੇਠੀ ਮੀਟਿੰਗ ਵਿਚ ਕਿਹਾ ਕਿ ਇਲਾਕੇ ਵਿਚ ਨਸ਼ਿਆਂ ਦਾ ਖਾਤਮਾ ਕਰਨਾ, ਅਪਰਾਧਾ ਨੂੰ ਰੋਕਣਾ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣਾ ਉਨ੍ਹਾਂ ਦੀ ਪਹਿਲੀ ਪ੍ਰਾਥਮਿਕਤਾ ਹੋਵੇਗੀ। ਉਨ੍ਹਾਂ ਕਿਹਾ ਕਿ ਦੋ ਪਹੀਆ ਵਾਹਨਾ ਉੱਤੇ ਹੜਦੰਗ ਮਚਾਉਣ ਵਾਲਿਆ, ਮੋਟਰਸਾਈਕਲ ਨਾਲ ਪਟਾਕੇ ਵਜਾਉਣ ਵਾਲਿਆ, ਮੂੰਹ ਬੰਨ੍ਹ ਕੇ ਡਰਾਈਵਿੰਗ ਕਰਨ ਵਾਲਿਆ ਅਤੇ ਨਸ਼ੇ ਦੇ ਸੋਦਾਗਰਾਂ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲੀਸ ਅਤੇ ਪ੍ਰੈਸ ਦੇ ਆਪਸੀ ਸਹਿਯੋਗ ਨਾਲ ਹੀ ਸਮਾਜ ਅੰਦਰ ਅਪਰਾਧਾ ਅਤੇ ਸਮਾਜਿਕ ਕੁਰੀਤੀਆ ਨੂੰ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਇਲਾਕਾ ਵਾਸੀਆ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਖਾਤਮੇ ਲਈ ਪੁਲੀਸ ਨੂੰ ਸਹਿਯੋਗ ਦੇਣ।

WRITTEN BY