ਚੰਡੀਗੜ੍ਹ, 29 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪਿਛਲੀ ਸਰਕਾਰੀ ਦੇ ਵਿੱਤੀ ਲੇਖੇ-ਜੋਖੇ ਬਾਰੇ ਵਾਈਟ ਪੇਪਰ ਲਿਆਉਣ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਹੱਕ ਵਿੱਚ ਡਟੀ ਹੈ। ਪੰਜਾਬ ਵਿਧਾਨ ਸਭਾ ਵਿੱਚ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਤੇ ਲੋਕ ਇਨਸਾਫ ਪਾਰਟੀ ਗਠਜੋੜ ਨੇ ਕੈਪਟਨ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਪਿਛਲੇ 10 ਸਾਲ ਪੰਜਾਬ ਨੂੰ ਲੁੱਟ ਕੇ ਬਰਬਾਦ ਕਰਨ ਲਈ ਜਿੰਮੇਵਾਰ ਲੋਕਾਂ ਦਾ ਪਰਦਾਫਾਸ਼ ਕਰਨ ਲਈ ਜਾਂਚ ਕਮਿਸ਼ਨ ਗਠਿਤ ਕਰਨ ਜਿਸ ਦੀ ਨਿਗਰਾਨੀ ਹਾਈਕੋਰਟ ਦਾ ਜੱਜ ਕਰੇ।ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਮੰਗ ਕੀਤੀ ਕਿ ਪੰਜਾਬ ਦੇ ਵਿੱਤੀ ਹਾਲਾਤ ਉਪਰ ਜੋ ਵਾਈਟ ਪੇਪਰ ਪੰਜਾਬ ਸਰਕਾਰ ਲਿਆ ਰਹੀ ਹੈ, ਉਸ ਦੀ ਸਮਾਂ ਸੀਮਾ ਤੈਅ ਹੋਵੇ।
ਬਾਦਲ ਸਰਕਾਰ ਦੇ ਲੇਖੇ-ਜੋਖੇ ਬਾਰੇ ਕੈਪਟਨ ਦੇ ਹੱਕ ’ਚ ਡਟੀ ‘ਆਪ’



