Skip to content
Independent perspectives. Global stories.
BREAKING

ਪੰਜਾਬ ਸਰਕਾਰ ਰੇਤਾ ਬੱਜਰੀ ਦਾ ਕੰਮ ਖੁਦ ਸੰਭਾਲੇ : ਸਤਨਾਮ ਸਿੰਘ ਬਿੱਟਾ

Share this story

image ਜਲੰਧਰ, 30 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਸ਼ਹਿਰ ਦੇ ਪ੍ਰਮੁੱਖ ਨੇਤਾ ਸ. ਸਤਨਾਮ ਸਿੰਘ ਬਿੱਟਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੁਝਾਅ ਦਿੱਤਾ ਹੈ ਕਿ ਰੇਤਾ ਬੱਜਰੀ ਦੇ ਕੰਮ ਨੂੰ ਸਰਕਾਰ ਸਿੱਧੇ ਤੌਰ ’ਤੇ ਸੰਭਾਲੇ ਤਾਂ ਜੋ ਇਸ ਵਿੱਚ ਹੋ ਰਹੀ ਕਾਲਾਬਾਜ਼ਾਰੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਲੋਕਾਂ ਨੂੰ ਸਸਤੀ ਦਰ ’ਤੇ ਰੇਤਾ ਤੇ ਬੱਜਰੀ ਮਿਲ ਸਕੇਗੀ। ਉਸਾਰੀ ਅਤੇ ਰੀਅਲ ਅਸਟੇਟ ਦੇ ਕਾਰੋਬਾਰ ਨੂੰ ਉੱਪਰ ਚੁੱਕਣ ਲਈ ਇਹ ਬੇਹੱਦ ਜ਼ਰੂਰੀ ਹੈ।
ਅੱਜ ਇੱਥੇ ‘ਪੰਜਾਬ ਟਾਇਮਜ਼’ ਨਾਲ ਵਿਸ਼ੇਸ਼ ਤੌਰ ’ਤੇ ਗੱਲਬਾਤ ਕਰਦੇ ਹੋਏ ਸ. ਬਿੱਟਾ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਤੋਂ ਵੱਡੀਆਂ ਉਮੀਦਾਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਗੈਰਕਾਨੂੰਨੀ ਕਲੋਨੀਆਂ ਨੂੰ ਰੈਗੂਲਰ ਕਰਨ ਲਈ ਵੀ ਨਿਯਮਾਂ ਨੂੰ ਆਸਾਨ ਕਰਨ ਦੀ ਲੋੜ ਹੈ। ਇਸ ਨਾਲ ਸਰਕਾਰ ਨੂੰ ਵੀ ਭਾਰੀ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼ਹਿਰੀਆਂ ਅਤੇ ਕਲੋਨੀਨਾਈਜ਼ਰਾਂ ਨੂੰ ਕਿਸ਼ਤਾਂ ਵਿੱਚ ਫੀਸ ਭਰਨ ਦੀ ਇਜਾਜ਼ਤ ਦਿੱਤੀ ਜਾਵੇ।

WRITTEN BY