Skip to content
Independent perspectives. Global stories.
BREAKING

ਲੋੜਵੰਦਾਂ ਨੂੰ ਲਾਭ ਦੇਣ ਲਈ ਭਲਾਈ ਸਕੀਮਾਂ ਨੂੰ ਤਨਦੇਹੀ ਨਾਲ ਲਾਗੂ ਕੀਤਾ ਜਾਵੇ : ਸ. ਸਾਧੂ ਸਿੰਘ ਧਰਮਸੋਤ

Share this story

image ਚੰਡੀਗੜ•, 30 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਜੰਗਲਾਤ, ਪ੍ਰਿੰਟਿੰਗ ਅਤੇ ਸਟੇਸ਼ਨਰੀ ਅਤੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਪੂਰੀ ਤਨਦੇਹੀ, ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੇ ਆਦੇਸ਼ ਦਿੱਤੇ ਹਨ।ਸ. ਧਰਮਸੋਤ ਨੇ ਭਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਇੱਕ ਮੀਟਿੰਗ ਦੌਰਾਨ ਕਿਹਾ ਕਿ ਗਰੀਬ ਲੋਕਾਂ ਦੀ ਭਲਾਈ ਦੇ ਉਦੇਸ਼ ਲਈ ਲਾਗੂ ਕੀਤੀਆਂ ਜਾ ਰਹੀਆਂ ਸਕੀਮਾਂ ਨੂੰ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਲੋੜਵੰਦ ਲੋਕ ਇਨ•ਾਂ ਦਾ ਲਾਹਾ ਉਠਾ ਸਕਣ।ਇਸ ਮੌਕੇ ਸ੍ਰੀ ਕਿਰਪਾ ਸ਼ੰਕਰ ਸਰੋਜ, ਪ੍ਰਮੁੱਖ ਸਕੱਤਰ, ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ, ਸ੍ਰੀ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਭਲਾਈ ਵਿਭਾਗ, ਸ੍ਰੀ ਜੀ.ਕੇ. ਸਿੰਘ, ਕਾਰਜਕਾਰੀ ਡਾਇਰੈਕਟਰ ਐਸ.ਸੀ./ਬੀ.ਸੀ. ਕਾਰਪੋਰੇਸ਼ਨ ਅਤੇ ਸ੍ਰੀ ਰਾਜ ਬਹਾਦਰ ਸਿੰਘ, ਡਾਇਰੈਕਟਰ ਅਨੁਸੂਚਿਤ ਜਾਤੀਆਂ ਸਬ-ਪਲਾਨ ਹਾਜ਼ਰ ਸਨ।

WRITTEN BY