Skip to content
Independent perspectives. Global stories.
BREAKING

ਖੰਨਾ ਦੇ ਨਵੇਂ ਐਸ.ਐਸ.ਪੀ. ਨੇ ਚਾਰਜ ਸੰਭਾਲਿਆ

Share this story

image ਖੰਨਾ/ਸਮਰਾਲਾ, 3 ਅਪ੍ਰੈਲ (ਕੇ ਐਲ ਸਹਿਗਲ, ਕਮਲਜੀਤ)- ਪੁਲਿਸ ਜ਼ਿਲ੍ਹਾ ਖੰਨਾ ਦੇ ਨਵ-ਨਿਯੁਕਤ ਐਸ. ਐਸ. ਪੀ. ਸ਼੍ਰੀ ਨਵਜੋਤ ਸਿੰਘ ਮਾਹਲ ਨੇ ਅੱਜ ਇੱਥੇ ਜ਼ਿਲ੍ਹਾ ਮੁੱਖੀ ਵਜੋਂ ਚਾਰਜ ਸੰਭਾਲ ਲਿਆ ਅਤੇ ਇਸ ਤੋਂ ਬਾਅਦ ਉਹਨ੍ਹਾਂ ਜ਼ਿਲ੍ਹੇ ਦੀਆਂ ਸਾਰੀਆਂ ਸਬ ਡਵੀਜ਼ਨਾਂ ਦੇ ਡੀ. ਐਸ. ਪੀਜ਼, ਐਸ. ਪੀਜ਼ ਅਤੇ ਥਾਣਾ ਮੁਖੀਆਂ ਅਤੇ ਚੌਂਕੀ ਇੰਚਾਰਜ ਨਾਲ ਜ਼ਿਲ੍ਹੇ ਦੀ ਕਾਨੂੰਨ ਵਿਵਸਥਾ ਬਾਰੇ ਵਿਚਾਰ ਵਿਟਾਂਦਰਾ ਕੀਤਾ। ਬਾਅਦ ਦੁਪਹਿਰ ਖੰਨਾ ਦੇ ਕੁੱਝ ਕੁ ਪੱਤਰਕਾਰਾਂ ਨਾਨ ਗੱਲਬਾਤ ਕਰਦਿਆਂ ਸ਼੍ਰੀ ਮਾਹਲ ਨੇ ਕਿਹਾ ਕਿ ਉਹਨਾਂ ਦੀ ਸਮੁੱਚੀ ਟੀਮ ਦਾ ਸਭ ਤੋਂ ਪਹਿਲਾਂ ਜ਼ਿਲ੍ਹੇ ਨੂੰ ਨਸ਼ਾ ਅਤੇ ਕ੍ਰਾਇਮ ਮੁਕਤ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਨਹੀਂ ਬਖਸ਼ਿਆਂ ਜਾਵੇਗਾ ਉਹ ਚਾਹੇ ਕਿੰਨਾ ਵੀ ਅਸਰ ਰਸੂਖ ਰੱਖਦਾ ਹੋਵੇ। ਉਨ੍ਹਾਂ ਕਿਹਾ ਕਿ ਪੁਲਿਸ ਜ਼ਿਲਾ ਖੰਨਾ ਦੇ ਸਾਰੇ ਥਾਣਿਆਂ, ਵਾਰਡ ਅਤੇ ਪਿੰਡ ਪੱਧਰ ’ਤੇ ਸੈਮੀਨਾਰ ਕਰਵਾ ਕੇ ਨੌਜਵਾਨਾਂ ਨੂੰ ਜਾਗ੍ਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਪਬਲਿਕ ਵਿਚਲੀਆਂ ਦੂਰੀਆ ਨੂੰ ਦੋਰ ਕਰਨ ਲਈ ਮੀਡੀਆ ਅਹਿਮ ਯੋਗਦਾਨ ਪਾ ਸਕਦਾ ਹੈ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਅਰੰਭੀ ਜਾਵੇਗੀ। ਉਨ੍ਹਾਂ ਸਮਾਜਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨੂੰ ਸਹਿਯੋਗ ਦੇਣ। ਇਸ ਤੋਂ ਇਲਾਵਾ ਉਹਨਾਂ ਸਮੂਹ ਪੁਲਿਸ ਮੁਲਾਜਮਾਂ ਨੂੰ ਵੀ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ’ਤੇ ਪੁਲਿਸ ਜ਼ਿਲ੍ਹਾ ਖੰਨਾ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

WRITTEN BY