Skip to content
Independent perspectives. Global stories.
BREAKING

ਪੈਨਲ ’ਤੇ ਰੱਖੇ ਗਏ ਵਕੀਲਾਂ ਨੂੰ ਮਾਸਿਕ ਭੁਗਤਾਨ ਨਹੀਂ : ਪੰਜਾਬ ਸਰਕਾਰ

Share this story

 ਵਕੀਲਾਂ ਨੂੰ ਪ੍ਰਤੀ ਪੇਸ਼ੀ, ਪ੍ਰਤੀ ਪਟੀਸ਼ਨ ਦੇ ਅਧਾਰ ’ਤੇ ਹੋਵੇਗਾ ਭੁਗਤਾਨ
imageਚੰਡੀਗੜ੍ਹ, 4 ਅਪ੍ਰੈਲ (ਬਲਜੀਤ ਸਿੰਘ ਬਰਾੜ)- ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਕਿ ਸੁਪਰੀਮ ਕੋਰਟ ਅਤੇ ਚੰਡੀਗੜ੍ਹ ਤੋਂ ਬਾਹਰਲੀਆਂ ਅਦਾਲਤਾਂ ਵਿੱਚ ਕੇਸਾਂ ਦੀ ਪੈਰਵੀ ਕਰਨ ਲਈ ਪੈਨਲ ’ਤੇ ਰੱਖੇ ਗਏ ਵਕੀਲਾਂ ਨੂੰ ਮਾਸਿਕ ਫੀਸ ਦੇ ਅਧਾਰ ’ਤੇ ਨਹੀਂ ਰੱਖਿਆ ਜਾ ਰਿਹਾ ਜਿਸ ਤਰ੍ਹਾਂ ਕਿ ਕੁਝ ਮੀਡੀਆ ਰਿਪੋਰਟਾਂ ਵਿੱਚ ਦਰਸਾਇਆ ਗਿਆ ਹੈ। ਅੱਜ ਇੱਥੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੈਨਲ ਲਈ ਚੁਣੇ ਜਾਣ ਵਾਲੇ ਵਕੀਲਾਂ ਨੂੰ ਮਾਸਕ ਅਧਾਰ ’ਤੇ ਭੁਗਤਾਨ ਨਹੀਂ ਕੀਤਾ ਜਾਵੇਗਾ। ਇਸ ਤਰ੍ਹਾਂ ਦੇ ਸੰਕੇਤ ਕੁਝ ਮੀਡੀਆ ਰਿਪੋਰਟਾਂ ਵਿੱਚ ਕੀਤੇ ਗਏ ਹਨ। ਬੁਲਾਰੇ ਅਨੁਸਾਰ ਵਕੀਲਾਂ ਨੂੰ ਪ੍ਰਤੀ ਪੇਸ਼ੀ, ਪ੍ਰਤੀ ਪਟੀਸ਼ਨ ਦੇ ਆਧਾਰ ’ਤੇ ਭੁਗਤਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ‘ਏ-1’ ਸ਼੍ਰੇਣੀ ਲਈ ਵਕੀਲਾਂ ਨੂੰ ਕੀਤਾ ਜਾਣ ਵਾਲਾ ਭੁਗਤਾਨ 2.8 ਲੱਖ ਤੋਂ ਵਧਾ ਕੇ 3.3 ਲੱਖ ਰੁਪਏ ਕਰ ਦਿੱਤਾ ਹੈ ਜਿਸ ਵਿੱਚ ਪੈਨਲ ’ਤੇ ਰੱਖੇ ਜਾਣ ਵਾਲੇ ਉ¤ਘੇ ਵਕੀਲ ਵੀ ਸ਼ਾਮਲ ਹਨ। ਇਸੇ ਤਰ੍ਹਾਂ ਹੀ ਵਕੀਲਾਂ ਦੀਆਂ ਹੋਰਨਾਂ ਸ਼੍ਰੇਣੀਆਂ ਦੇ ਭੁਗਤਾਨ ਵਿੱਚ ਵੀ ਵਾਧਾ ਕੀਤਾ ਗਿਆ ਹੈ।

WRITTEN BY