ਚੰਡੀਗੜ੍ਹ, 4 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੇ ਯੂ. ਪੀ. ਦੀ ਯੋਗੀ ਸਰਕਾਰ ਦੇ ਫੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ ਹੈ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਜਲਦ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਬਾਰੇ ਫੈਸਲਾ ਲਵੇ। ਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਯੋਗੀ ਸਰਕਾਰ ਨੇ ਆਪਣਾ ਵਾਅਦਾ ਨਿਭਾਇਆ ਹੈ ਤੇ ਇਸ ਇਤਿਹਾਸਕ ਫੈਸਲੇ ਦਾ ਸਵਾਗਤ ਕਰਨਾ ਬਣਦਾ ਹੈ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਬਾਰੇ ਉਹਨਾਂ ਦਾ ਵਾਅਦਾ ਚੇਤੇ ਕਰਵਾਇਆ।



