ਚੰਡੀਗੜ੍ਹ, 4 ਅਪਰੈਲ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਸਿੰਚਾਈ ਅਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅ¤ਜ ਸੂਬੇ ’ਚ ਬਿਜਲੀ ਦਰਾਂ ਵਿਚ ਵਾਧੇ ਤੋਂ ਇਨਕਾਰ ਕਰਦੇ ਹੋਏ ਇਸ ਸਬੰਧੀ ਮੀਡੀਆ ਰਿਪੋਰਟਾਂ ਨੂੰ ਖਾਰਿਜ ਕਰਦਿਆਂ ਗੁਮਰਾਹਕੁੰਨ ਦਸਿਆ। ਇਥੋਂ ਜਾਰੀ ਇਕ ਬਿਆਨ ਵਿਚ ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਸੂਬੇ ਵਿਚ ਕਿਫਾਇਤੀ ਬਿਜਲੀ ਮੁਹ¤ਈਆ ਕਰਵਾਉਣ ਦੇ ਕੀਤੇ ਚੋਣਾਵੀ ਵਾਅਦੇ ਤੋਂ ਪਿ¤ਛੇ ਹਟਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ ਇਸ ਸਬੰਧੀ ਮੀਡੀਆ ਵਿਚ ਉਨ੍ਹਾਂ ਦੀਆਂ ਟਿਪਣੀਆਂ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ।



