Skip to content
Independent perspectives. Global stories.
BREAKING

ਮੈਡੀਕਲ ਸਟੋਰਾਂ ਵਾਲੇ ਨਸ਼ੇ ਨੂੰ ਰੋਕਣ ਲਈ ਪੁਲਿਸ ਨੂੰ ਸਹਿਯੋਗ ਦੇਣ : ਐਸ.ਐਸ.ਪੀ.ਮਾਹਲ

Share this story

image ਖੰਨਾ, 4 ਅਪ੍ਰੈਲ (ਕੇ.ਐਲ. ਸਹਿਗਲ)- ਪੁਲਿਸ ਜਿਲ੍ਹਾ ਖੰਨਾ ਦੇ ਐਸ.ਐਸ.ਪੀ. ਸ੍ਰੀ ਨਵਜੋਤ ਸਿੰਘ ਮਾਹਲ ਨੇ ਅੱਜ ਜ਼ਿਲ੍ਹ ਪੁਲਿਸ ਹੈਡਕੁਆਟਰ ਵਿੱਚ ਜ਼ਿਲੇ ਦੇ ਸਮੂਹ ਮੈਡੀਕਲ ਸਟੋਰਾਂ ਦੇ ਮਾਲਕਾਂ ਨਾਲ ਮੀਟਿੰਗ ਕਰਕੇ ਪੰਜਾਬ ਸਰਕਾਰ ਵੱਲੋਂ ਨਸ਼ੀਲੇ ਪਦਾਰਥਾਂ ਖਿਲਾਫ ਵਿੱਢੀ ਮੁਹਿੰਮ ਵਿੱਚ ਸਮੂਹ ਕੈਮਿਸਟਾਂ ਨੂੰ ਪੁਲਿਸ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੀਲੇ ਪਾਊਂਡਰ, ਅਤੇ ਹੋਰ ਮੈਡੀਕਲ ਨਸ਼ੇ ਦੀਆਂ ਦਵਾਈਆਂ ਨਾ ਵੇਚੀਆਂ ਜਾਣ ਅਤੇ ਜੇਕਰ ਕੋਈ ਅਜਿਹਾ ਕਰਦਾ ਵੀ ਹੈ ਤਾਂ ਉਸ ਨੂੰ ਰੋਕਿਆਂ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਪੁਲਿਸ ਨੂੰ ਕੋਈ ਸੂਚਨਾ ਮਿਲਦੀ ਹੈ ਤਾਂ ਮੈਡੀਕਲ ਸਟੋਰ ਦੀ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ੇ ਵਰਗੀਆਂ ਅਲਾਮਤਾਂ ਤੋਂ ਬਚਾਉਣ ਲਈ ਮੈਡੀਕਲ ਸਟੋਰਾਂ ਵਾਲੇ ਅਹਿਮ ਯੋਗਦਾਨ ਪਾ ਸਕਦੇ ਹਨ। ਇਸ ਮੌਕੇ ’ਤੇ ਐਡੀਕਲ ਐਸ਼ੋਸ਼ੀਏਸ਼ਨ ਵੱਲੋਂ ਪੁਲਿਸ ਨੂੰ ਹਰ ਤਰ੍ਹਾਂ ਨਾਲ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਗਿਆ। ਇਸ ਮੌਕੇ ’ਤੇ ਐਸ. ਪੀ. (ਐਚ.) ਸਤਨਾਮ ਸਿੰਘ ਬੇਂਸ, ਡੀ. ਐਸ. ਪੀ. ਖੰਨਾ ਜਗਵਿੰਦਰ ਸਿੰਘ ਚੀਖਮਾ ਸਮੇਤ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ।

WRITTEN BY