ਇਸਲਾਮਾਬਾਦ, 26 ਅਗਸਤ (ਪੀ.ਟੀ.)-ਪਾਕਿਸਤਾਨ ਸਰਕਾਰ ਨੇ ਸੀਮਾ ‘ਤੇ ਵਧਦੇ ਤਣਾਅ ਦੇ ਦਰਮਿਆਨ ਕੰਟਰੋਲ ਰੇਖਾ ਨਾਲ ਲਗਦੇ ਇਲਾਕੇ ਵਿਚ ਸਰਕਾਰੀ ਦਫ਼ਤਰਾਂ ਨੂੰ ਅਣਮਿੱਥੇ ਸਮੇਂ ਲਈ ਪੂਰੀ ਤਰ੍ਹਾਂ ਬੰਦ ਕਰਨ ਦਾ ਆਦੇਸ਼ ਦਿੱਤਾ ਹੈ। ਇਕ ਮੀਡੀਆ ਰਿਪੋਰਟ ਵਿਚ ਇਹ ਦਾਅਵਾ ਕੀਤਾ ਗਿਆ ਹੈ। ਬੀਤੇ ਕੁਝ ਹਫ਼ਤੇ ਤੋਂ ਪਾਕਿਸਤਾਨ ਅਤੇ ਭਾਰਤ ਵਿਚਕਾਰ ਕੰਟਰੋਲ ਰੇਖਾ ‘ਤੇ ਤਣਾਅ ਕਾਫ਼ੀ ਵਧ ਗਿਆ ਹੈ। ਐਕਸਪ੍ਰੈਸ ਨਿਊਜ਼ ਵਿਚ ਪ੍ਰਕਾਸ਼ਿਤ ਇਕ ਖ਼ਬਰ ਵਿਚ ਕਿਹਾ ਗਿਆ ਹੈ ਕਿ ਕੰਟਰੋਲ ਰੇਖਾ ਦੇ ਤਿੰਨ ਕਿਲੋਮੀਟਰ ਦੇ ਦਾਇਰੇ ਵਿਚ ਮੌਜੂਦ ਸਾਰੇ ਪਾਕਿਸਤਾਨੀ ਦਫ਼ਤਰਾਂ ਨੂੰ ਅਣਮਿਥੇ ਸਮੇਂ ਲਈ ਬੰਦ ਕਰਨ ਦਾ ਆਦੇਸ਼ ਦਿੱਤਾ ਗਿਆ ਹੈ।