ਬਠਿੰਡਾ, 5 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਗੁਨਿਆਣਾ ਮੰਡੀ ਨੇੜੇ ਪਿੰਡ ਮਹਿਮਾ ਸਵਾਈ ਦੇ ਇਤਿਹਾਸਕ ਗੁਰਦੁਆਰਾ ਗੁਰੂਸਰ ਵਿੱਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ।ਇਸ ਕਾਰਨ ਗੁਰਦੁਆਰਾ ਸਾਹਿਬ ਵਿੱਚ ਰੱਖੇ ਗੁਰੂ ਗ੍ਰੰਥ ਸਾਹਿਬ ਤੇ ਪਾਲਕੀ ਸਾਹਿਬ ਪੂਰੀ ਤਰ੍ਹਾਂ ਅੱਗ ਦੇ ਭੇਟ ਚੜ੍ਹ ਗਏ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।ਪਿੰਡ ਦੇ ਸਰਪੰਚ ਮੁਤਾਬਕ ਪਾਲਕੀ ਸਾਹਿਬ ਦੇ ਉਪਰ ਲੱਗੇ ਪੱਖੇ ਵਿੱਚੋਂ ਅਚਾਨਕ ਚੰਗਿਆੜੇ ਨਿਕਲਣ ਲੱਗੇ।ਇਸ ਤੋਂ ਬਾਅਦ ਅੱਗ ਪੂਰੀ ਤਰ੍ਹਾਂ ਫੈਲ ਗਈ।ਪਿੰਡ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਦੀ ਗੱਡੀ ਪਹੁੰਚਣ ਤੋਂ ਪਹਿਲਾਂ ਹੀ ਪਾਣੀ ਨਾਲ ਅੱਗ ‘ਤੇ ਕਾਬੂ ਪਾਇਆ।



