ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਵੱਲੋਂ ਰਾਜ ਸਭਾ ’ਚ ਦਾਅਵਾ
ਨਵੀਂ ਦਿੱਲੀ, 6 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਭਾਰਤ ਜਲਦ ਹੀ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣ ਸਕਦਾ ਹੈ। ਵੀਰਵਾਰ ਨੂੰ ਰਾਜ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਬੋਲਦੇ ਹੋਏ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੇ ਭਰੋਸਾ ਪ੍ਰਗਟਾਇਆ ਕਿ ਵਰਤਮਾਨ ਸਥਾਈ ਮੈਂਬਰਾਂ ਦੀ ਤਰ੍ਹਾਂ ਹੀ ਨਵੇਂ ਮੈਂਬਰਾਂ ਨੂੰ ਵੀਟੋ ਸਮੇਤ ਸਾਰੇ ਸਮਾਨ ਅਧਿਕਾਰ ਹੋਣਗੇ। ਉਨ੍ਹਾਂ ਦੱਸਿਆ ਕਿ ਯੂਐਨ ਸੁਰੱਖਿਆ ਪ੍ਰੀਸ਼ਦ ਦੀ ਮੈਂਬਰੀ ਲਈ ਭਾਰਤ ਸਾਰੀਆਂ ਯੋਗਤਾਵਾਂ ਪੂਰੀਆਂ ਕਰ ਰਿਹਾ ਹੈ ਅਤੇ 4 ਸਥਾਈ ਮੈਂਬਰ ਅਮਰੀਕਾ, ਇੰਗਲੈਂਡ, ਫਰਾਂਸ ਅਤੇ ਰੂਸ ਭਾਰਤ ਦਾ ਸਮਰਥਨ ਕਰ ਰਹੇ ਹਨ। ਚੀਨ ਨੇ ਵੀ ਜਨਤਕ ਤੌਰ ’ਤੇ ਵਿਰੋਧ ਨਹੀਂ ਕੀਤਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਸ ਵਾਰ ਜਾਂ ਫਿਰ ਅਗਲੀ ਵਾਰ ਭਾਰਤ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣ ਜਾਵੇਗਾ, ਇਸ ਲਈ ਸਾਰੇ ਕੂਟਨੀਤਕ ਯਤਨ ਕੀਤੇ ਜਾ ਰਹੇ ਹਨ।
ਭਾਰਤ ਜਲਦ ਹੀ ਬਣੇਗਾ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ



