ਬਠਿੰਡਾ, 6 ਅਪ੍ਰੈਲ (ਇੰਦਰਜੀਤ ਨਥਾਣਾ)- ਵਰਲਡ ਕੈਂਸਰ ਕੇਅਰ ਵੱਲੋਂ ਵਿਸਾਖੀ ਨੂੰ ਸਮਰਪਿਤ ਮੁਫ਼ਤ ਕੈਂਸਰ ਮੈਡੀਕਲ ਚੈਕ-ਅਪ ਤੇ ਜਾਗਰੂਕਤਾ ਕੈਂਪ 12 ਤੇਂ 13 ਅਪਰੈਲ ਨੂੰ ਤਲਵੰਡੀ ਸਾਬੋ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਲਗਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸ਼੍ਰੋੇਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿੰ੍ਰਗ ਕਮੇਟੀ ਮੈਂਬਰ ਭਾਈ ਮੋਹਨ ਸਿੰਘ ਬੰਗੀ ਨੇ ਕਿਹਾ ਕਿ ਵਰਲਡ ਕੈਂਸਰ ਕੇਅਰ ਵੱਲੋ ਮਨੁੱਖਤਾ ਦੀ ਭਲਾਈ ਲਈ ਕੀਤੇ ਕਾਰਜ ਸ਼ਲਾਯੋਗ ਹਨ । ਸ਼੍ਰੋਮਣੀ ਕਮੇਟੀ ਇਨ੍ਹਾਂ ਸਮਾਜ ਸੇਵੀ ਕੈਂਪਾਂ ਲਈ ਪੂਰਾ ਸਹਿਯੋਗ ਦੇਵੇਗੀ । ਸ਼੍ਰੋਮਣੀ ਕਮੇਟੀ ਵੱਲੋਂ ਕੈਂਸਰ ਪੀੜਤ ਮਰੀਜਾਂ ਲਈ 9 ਕਰੋੜ ਰੁਪਏ ਰੱਖੇ ਗਏ ਹਨ ਅਤੇ ਸ਼੍ਰੋਮਣੀ ਕਮੇਟੀ ਕੈਂਸਰ ਪੀੜਤ ਮਰੀਜਾਂ ਨੂੰ ਆਰਥਿਕ ਸਹਾਇਤਾ ਦੇਣ ਲਈ ਯਤਨਸ਼ੀਲ ਹੈ। ਵਰਲਡ ਕੈਂਸਰ ਕੇਅਰ ਪੰਜਾਬ ਦੇ ਇੰਚਾਰਜ ਡਾਕਟਰ ਧਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਸੰਸਥਾ ਦੇ ਗਲੋਬਲ ਅੰਬੈਸਡਰ ਕੁਲਵੰਤ ਸਿੰਘ ਧਾਲੀਵਾਲ ਬਲੱਡ ਕੈਂਸਰ ਟੈਸਟ ਕਰਨ ਵਾਲੀ ਆਧੁਨਿਕ ਮੈਡੀਕਲ ਸਹੂਲਤਾਂ ਨਾਲ ਲੈਸ ਇੱਕ ਹੋਰ ਬੱਸ ਕੌਮ ਨੂੰ ਸਮਰਪਿਤ ਕਰਨਗੇ। ਉਨਾਂ ਦੱਸਿਆ ਕਿ ਇਸ ਤੋਂ ਪਹਿਲਾ ਅਜਿਹੀਆਂ ਹੀ 6 ਮੈਡੀਕਲ ਬੱਸਾਂ ਪੰਜਾਬ ਦੇ ਹਰ ਖਿੱਤੇ ਵਿੱਚ ਜਾ ਕੇ ਸੜਕਾਂ ’ਤੇ ਹੀ ਮਰੀਜ਼ਾਂ ਦੀ ਸੇਵਾ ਨੂੰ ਸਮਰਪਿਤ ਹਨ। ਉਨਾਂ ਕਿਹਾ ਕਿ ਇਸ ਕੈਂਪ ਦਾ ਊੁਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕ੍ਰਮੇਟੀ ਦੇ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬੰਡੂਗਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ ਸਾਂਝੇ ਤੌਰ ਤੇ ਕਰਨਗੇ। ਡਾਕਟਰ ਢਿੱਲੋਂ ਨੇ ਦੱਸਿਆ ਕਿ ਇਸ ਮੈਗਾ ਕੈਂਪ ਦੌਰਾਨ ਬਲੱਡ ਕੈਂਸਰ ਤੋਂ ਇਲਾਵਾ, ਔਰਤਾਂ ਦੀ ਛਾਤੀ, ਬੱਚੇਦਾਨੀ ਤੋਂ ਇਲਾਵਾ ਮੂੰਹ, ਗਲੇ ਅਤੇ ਮਰਦਾਂ ਦੇ ਗਦੂਦਾਂ ਦਾ ਚੈਕ-ਅਪ ਮੁਫ਼ਤ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਸੇ ਤਰ੍ਹਾਂ ਬਲੱਡ ਪ੍ਰੈਸ਼ਰ, ਸ਼ੂਗਰ ਸਮੇਤ ਸਮੁੱਚੀਆਂ ਬਿਮਾਰੀਆਂ ਦੇ ਟੈਸਟ ਕਰਕੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ। ਵਰਲਡ ਕੈਂਸਰ ਕੇਅਰ ਦੇ ਮਾਲਵਾ ਐਡਵਾਈਜ਼ਰ ਸੁਖਪਾਲ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਇਸ ਕੈਂਪ ਵਿੱਚ ਬਠਿੰਡਾ ਅਤੇ ਮਾਨਸਾ ਜ਼ਿਲਿਆਂ ਨਾਲ ਸਬੰਧਤ ਹਰੇਕ ਕਰਮਚਾਰੀ ਅਤੇ ਉਨਾਂ ਦੇ ਪਰਿਵਾਰਾਂ ਦਾ ਨਿਰੀਖਣ ਕਰਨ ਦਾ ਜ਼ੋਰਦਾਰ ਹੰਭਲਾ ਮਾਰਿਆ ਜਾਵੇਗਾ। ਸ਼੍ਰ ਸਿੱਧੂ ਨੇ ਮਾਲਵਾ ਖੇਤਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਚ ਵੱਧ ਤੋ ਵੱਧ ਪਹੁੰਚਕੇ ਕੈਂਸਰ ਦੀ ਬਿਮਾਰੀ ਦਾ ਚੈਕਅੱਪ ਕਰਵਾਕੇ ਸਮੇਂ ਸਿਰ ਇਸ ਦਾ ਇਲਾਜ ਕਰਵਾਉਣ।
ਵਿਸਾਖੀ ਮੇਲੇ ਤੇ ਵਰਲਡ ਕੈਂਸਰ ਕੇਅਰ ਵੱਲੋਂ ਮੁਫ਼ਤ ਕੈਂਪ ਲਗਾਏ ਜਾਣਗੇ : ਮੋਹਣ ਬੰਗੀ



