Skip to content
Independent perspectives. Global stories.
BREAKING

ਹੁਸ਼ਿਆਰਪੁਰ ’ਚ ਸਕੂਲੀ ਬੱਸ ਤੇ ਜੀਪ ਵਿਚਾਲੇ ਟੱਕਰ-4 ਬੱਚਿਆਂ ਦੀ ਮੌਤ

Share this story

ਹੁਸ਼ਿਆਰਪੁਰ, 7 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਹੁਸ਼ਿਆਰਪੁਰ ਵਿਚ ਵਾਪਰੇ ਸੜਕ ਹਾਦਸੇ ਨੇ 4 ਸਕੂਲੀ ਬੱਚਿਆਂ ਦੀ ਜਾਨ ਲੈ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਂਬ੍ਰਿਜ ਸਕੂਲ ਦੀ ਬੱਸ ਬੱਚਿਆਂ ਨੂੰ ਲੈ ਕੇ ਹਾਜੀਪੁਰ ਤੋਂ ਦਸੂਹਾ ਜਾ ਰਹੀ ਸੀ ਕਿ ਸਿੰਘਪੁਰ ਰੋਡ ਉਤੇ ਉਸ ਦੀ ਟੱਕਰ ਜੀਪ ਨਾਲ ਹੋ ਗਈ। ਟੱਕਰ ਇੰਨੀ ਜਬਰਦਸਤ ਸੀ ਕਿ ਚਾਰ ਬੱਚਿਆਂ ਅਤੇ ਬੱਸ ਦੇ ਡਰਾਈਵਰ ਦੀ ਮੌਤ ਹੋ ਗਈ, ਜਦੋਂ ਕਿ 15 ਹੋਰ ਜ਼ਖਮੀ ਹੋ ਗਏ। ਮ੍ਰਿਤਕਾਂ ਵਿਚ ਦੋ ਸਕੇ ਭੈਣ-ਭਰਾ ਸ਼ਾਮਿਲ ਹਨ। ਜ਼ਖਮੀ ਬੱਚਿਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਹੁਸ਼ਿਆਰਪੁਰ ਵਿਖੇ ਵਾਪਰੇ ਸੜਕ ਹਾਦਸੇ ਵਿੱਚ ਮਾਰੇ ਗਏ ਤਿੰਨ ਵਿਦਿਆਰਥੀਆਂ ਅਤੇ ਇਕ ਡਰਾਈਵਰ ਦੇ ਦੇਹਾਂਤ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ  ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਮਾਮਲੇ ਸਬੰਧੀ ਸਿੱਖਿਆ ਮੰਤਰੀ ਨੇ ਜ਼ਿਲਾ ਸਿੱਖਿਆ ਅਧਿਕਾਰੀ ਹੁਸ਼ਿਆਰਪੁਰ ਤੋਂ ਇਸ ਸਬੰਧੀ ਪੂਰੀ ਰਿਪੋਰਟ ਮੰਗ ਲਈ ਹੈ।

WRITTEN BY