ਸ੍ਰੀ ਅਨੰਦਪੁਰ ਸਾਹਿਬ 7 ਅਪ੍ਰੈਲ (ਦਵਿੰਦਰਪਾਲ ਸਿੰਘ, ਅੰਕੁਸ਼)- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਭਲਕੇ 8 ਅਪ੍ਰੈਲ ਨੂੰ ਸ੍ਰੀ ਅਨੰਦਪੁਰ ਸਾਹਿਬ ਨੇੜੇ ਅਗੰਮਪੁਰ ਵਿੱਚ ਖੇਤੀਬਾੜੀ ਵਿਭਾਗ ਰੂਪਨਗਰ ਵਲੋ ਪ੍ਰਧਾਨ ਮੰਤਰੀ ਕ੍ਰਿਸੀ ਸਿੰਚਾਈ ਯੋਜਨਾ ਅਤੇ ਆਤਮਾ ਸਕੀਮ ਅਧੀਨ ਸਾਉਣੀ 2017 ਦੀਆਂ ਫਸਲਾਂ ਦੀ ਕਾਸ਼ਤ, ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਅਤੇ ਪਾਣੀ ਦੀ ਸੁਚੱਜੀ ਵਰਤੋ- ਸਬੰਧੀ ਜ਼ਿਲ੍ਹਾ ਪੱਧਰ ਦੇ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਕਰਨਗੇ। ਇਹ ਕੈਂਪ ਕੰਮਿਊਨਿਟੀ ਸੈਟਰ ਅਗੰਮਪੁਰ ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਗਾਇਆ ਜਾ ਰਿਹਾ ਹੈ। ਇਸ ਬਾਰੇ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫਸਰ ਕੇਸਰ ਰਾਮ ਬੰਗਾ ਨੇ ਦੱਸਿਆ ਕਿ ਸਪੀਕਰ ਰਾਣਾ ਕੰਵਰਪਾਲ ਸਿੰਘ ਇਸ ਕੈਂਪ ਦੇ ਮੁੱਖ ਮਹਿਮਾਨ ਹੋਣਗੇ ਅਤੇ ਉਹ 8 ਅਪ੍ਰੈਲ ਨੂੰ ਸਵੇਰੇ 11 ਵਜੇ ਇਸ ਕੈਂਪ ਦਾ ਉਦਘਾਟਨ ਕਰਨਗੇ। ਡਿਪਟੀ ਕਮਿਸ਼ਨਰ ਰੂਪਨਗਰ ਗੁਰਨੀਤ ਤੇਜ ਆਈ.ਏ.ਐਸ. ਇਸ ਕੈਂਪ ਦੀ ਪ੍ਰਧਾਨਗੀ ਕਰਨਗੇ। ਇਸ ਕੈਂਪ ਵਿਚ ਖੇਤੀਬਾੜੀ ਵਿਭਾਗ ਦੇ ਮਾਹਰ ਅਧਿਕਾਰੀ ਕਿਸਾਨਾਂ ਨੂੰ ਜਾਣਕਾਰੀ ਦੇਣਗੇ ਅਤੇ ਕਿਸਾਨਾਂ ਨਾਲ ਵਿਚਾਰ ਸਾਂਝੇ ਕਰਨਗੇ। ਇਸ ਕੈਂਪ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸੀਨੀਅਰ ਵਿਗਿਆਨੀ ਆਪਣੇ ਆਪਣੇ ਖੇਤੀ ਵਿਸ਼ਿਆਂ ਬਾਰੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣਗੇ ਅਤੇ ਨਵੀ ਇਜਾਦ ਕੀਤੀ ਗਈ ਮਸ਼ੀਨਰੀ ਸਬੰਧੀ ਕਿਸਾਨਾਂ ਨੂੰ ਜਾਣੂ ਕਰਵਾੳਣਗੇ। ਇਸ ਤੋ ਇਲਾਵਾ ਖੇਤੀਬਾੜੀ ਵਿਭਾਗ ਅਤੇ ਕਿਸਾਨੀ ਨਾਲ ਸਬੰਧਤ ਹੋਰ ਦੂਸਰੇ ਵਿਭਾਗਾਂ ਦੇ ਮਾਹਿਰ ਵੀ ਆਪੋ ਆਪਣੇ ਵਿਭਾਗ ਦੀਆਂ ਗਤੀ ਵਿਧੀਆਂ ਬਾਰੇ ਵਿਚਾਰ ਸਾਂਝੇ ਕਰਨਗੇ। ਕੈਂਪ ਵਿੱਚ ਇੱਕ ਵਿਸ਼ਾਲ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਇਸ ਤੋ ਇਲਾਵਾ ਬੈਂਕਾਂ ਅਤੇ ਕੌਮੀ ਕੰਪਨੀਆਂ ਦੇ ਵੀ ਸਟਾਲ ਲਗਾਏ ਜਾਣਗੇ।
ਮੁੱਖ ਖੇਤੀਬਾੜੀ ਅਫਸਰ, ਰੂਪਨਗਰ ਨੇ ਜ਼ਿਲ੍ਹੇ ਦੇ ਕਿਸਾਨਾ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿੱਚ ਸਮੇਂ ਸਿਰ ਪਹੁੰਚ ਕੇ ਵਿਭਾਗ ਅਤੇ ਸਹਾਇਕ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਮਾਹਿਰਾਂ ਵੱਲੋਂ-ਭਰਪੂਰ ਜਾਣਕਾਰੀ ਹਾਸਲ ਕਰਨ ਅਤੇ ਵੱਧ ਤੋਂ ਵੱਧ ਲਾਭ ਲੈਣ।
ਸਪੀਕਰ ਸ੍ਰੀ ਰਾਣਾ ਕੰਵਰ ਪਾਲ ਸਿੰਘ ਅਗੰਮਪੁਰ ਵਿਖੇ ਖੇਤੀਬਾੜੀ ਸਿਖਲਾਈ ਕੈਂਪ ਦਾ ਅੱਜ ਕਰਨਗੇ ਉਦਘਾਟਨ



