Skip to content
Independent perspectives. Global stories.
BREAKING

ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਸਮਾਜ ਵੀ ਕਦਰ ਨਹੀਂ ਕਰਦਾ : ਡੀਸੀ ਮਾਨਸਾ

Share this story

image ਮਾਨਸਾ, 7 ਅਪ੍ਰੈਲ (ਵਕੀਲ ਬਾਂਸਲ)- ਨਰੋਈ ਸਿਹਤ ਲਈ ਨਸ਼ੇ ਤਿਆਗਣਾ ਸਾਡੇ ਸਾਰਿਆਂ ਲਈ ਬਹੁਤ ਅਹਿਮ ਹੈ। ਨਸ਼ਾ ਸਾਡੀ ਸਿਹਤ ਲਈ ਹਾਨੀਕਾਰਕ ਹੀ ਨਹੀਂ, ਨਸ਼ਿਆਂ ਦੇ ਨਾਲ ਸਾਡੇ ਕਰੀਬੀ ਰਿਸ਼ਤੇ ਵੀ ਟੁੱਟਦੇ ਹਨ। ਨਸ਼ਾ ਕਰਨ ਵਾਲਾ ਵਿਅਕਤੀ ਕੇਵਲ ਆਪਣੀ ਸਿਹਤ ਨਾਲ ਖਿਲਵਾੜ ਹੀ ਨਹੀਂ ਕਰਦਾ, ਸਗੋਂ ਸਮਾਜ ਵੱਲੋਂ ਵੀ ਅਜਿਹੇ ਵਿਅਕਤੀ ਨੂੰ ਦੁਰਕਾਰਿਆ ਜਾਂਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਧਰਮਪਾਲ ਗੁਪਤਾ ਨੇ ਅੱਜ ਖਿਆਲਾ ਕਲਾਂ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੁਲਿਸ, ਸਿਹਤ ਵਿਭਾਗ ਅਤੇ ਗ੍ਰਾਮ ਪੰਚਾਇਤ ਖਿਆਲਾ ਕਲਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ  ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ।ਸ੍ਰੀ ਗੁਪਤਾ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਅੱਜ ਪਿੰਡ ਪੱਧਰ ਤੇ ਅਜਿਹੇ ਸੈਮੀਨਾਰ ਕਰਵਾ ਕੇ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ, ਤਾਂ ਜੋ ਸਾਡੇ ਨੌਜਵਾਨ ਨਸ਼ਿਆਂ ਦੇ ਭੈੜੇ ਨਤੀਜਿਆਂ ਤੋਂ ਜਾਗਰੂਕ ਹੋ ਕੇ ਨਸ਼ਾ ਤਿਆਗਣ ਅਤੇ ਨਰੋਈ ਸਿਹਤ ਦਾ ਆਨੰਦ ਮਾਣਨ। ਉਨ੍ਹਾਂ ਗ੍ਰਾਮ ਪੰਚਾਇਤ ਖਿਆਲਾ ਕਲਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾ ਕੇ ਪਿੰਡ ਵਾਸੀਆਂ ਨੇ ਸ਼ਲਾਘਾਯੋਗ ਕੰਮ ਕੀਤਾ ਹੈ।ਇਸ ਮੌਕੇ ਐਸ.ਐਸ.ਪੀ ੍ਰਸ੍ਰੀ ਪਰਮਬੀਰ ਸਿੰਘ ਪਰਮਾਰ ਨੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਸਾਡੇ ਸਮਾਜ ਵਿੱਚ ਕੋਹੜ ਵਾਂਗ ਫੈਲ ਰਿਹਾ ਹੈ। ਜਿਸ ਨੂੰ ਖ਼ਤਮ ਕਰਨ ਲਈ ਸਾਡੇ ਸਾਰਿਆਂ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਵੱਲੋਂ ਮਿਲ ਕੇ ਪਿੰਡ ਪੱਧਰ ‘ਤੇ ਅਜਿਹੇ ਸੈਮੀਨਾਰ ਜਾਰੀ ਰੱਖੇ ਜਾਣਗੇ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਵੱਡੇ ਪੱਧਰ ‘ਤੇ ਨਸ਼ਾ ਤਸਕਰਾਂ ਵਿਰੁੱਧ ਆਪਣੀ ਮੁਹਿੰਮ ਜਾਰੀ  ਰੱਖੀ ਹੋਈ ਹੈ ਅਤੇ ਕਿਸੇ ਵੀ ਨਸ਼ਾ ਸਪਲਾਈ ਕਰਨ ਵਾਲੇ ਨੂੰ ਨਹੀਂ ਬਖ਼ਸ਼ਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਖ਼ਤਮ ਕਰਨ ਲਈ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦਿੱਤਾ ਜਾਵੇ।ਇਸ ਮੌਕੇ ਸਿਵਲ ਸਰਜਨ ਡਾ: ਰੇਨੂ ਸੂਦ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਨਸ਼ਾ-ਛੁਡਾਊ ਕੇਂਦਰ ਅਤੇ ਇੱਕ ਨਸ਼ਾ-ਮੁਕਤੀ ਅਤੇ ਮੁੜ-ਵਸਾਊ ਕੇਂਦਰ ਚਲਾਇਆ ਜਾ ਰਿਹਾ ਹੈ, ਜਿੱਥੇ ਨਸ਼ਾ ਕਰਨ ਵਾਲੇ ਵਿਅਕਤੀਆਂ ਦਾ ਇਲਾਜ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਵੱਖ-ਵੱਖ ਕਿੱਤਿਆਂ ਦੀ ਟਰੇਨਿੰਗ ਦੇ ਕੇ ਕੰਮ ਧੰਦੇ ਦੇ ਯੋਗ ਬਣਾਇਆ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਨਸ਼ਾ-ਛੁਡਾਊ ਕੇਂਦਰਾਂ ਵਿੱਚ ਦਾਖਲ ਹੋ ਕੇ ਆਪਣਾ ਇਲਾਜ  ਕਰਵਾਉਣ ਲਈ ਪ੍ਰੇਰਿਤ ਕਰਨ।ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਪਾਲ ਸਿੰਘ ਸਰਾਂ ਨੇ ਲੋਕਾਂ ਨੂੰ ਨਸ਼ਿਆਂ ਨਾਲ ਹੋਣ ਵਾਲੇ ਭੈੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਹੋਰਨਾਂ ਤੋਂ ਇਲਾਵਾ ਐਸ.ਡੀ.ਐਮ ਮਾਨਸਾ ਸ੍ਰੀ ਕਾਲਾ ਰਾਮ ਕਾਂਸਲ, ਡੀ.ਐਸ.ਪੀ ਸ੍ਰੀ ਜਸਮੀਤ ਸਿੰਘ, ਜ਼ਿਲ੍ਹਾ ਸਿਹਤ ਭਲਾਈ ਅਫ਼ਸਰ ਡਾ: ਆਸ਼ਾ ਕਿਰਨ, ਸੀਨੀਅਰ ਮੈਡੀਕਲ ਅਫ਼ਸਰ ਡਾ: ਮੋਹਨ ਸਿੰਘ, ਸਰਪੰਚ ਖਿਆਲਾ ਕਲਾਂ ਸ੍ਰੀ ਰਮੇਸ਼ ਕੁਮਾਰ, ਦਿ ਕਲਪਨਾ ਚਾਵਲਾ ਯਾਦਗਾਰੀ ਸੱਭਿਆਚਾਰਕ ਕਲੱਬ ਦੇ ਪ੍ਰਧਾਨ ਸ੍ਰੀ ਚਮਕੌਰ ਸਿੰਘ, ਹੈੱਡ ਗ੍ਰੰਥੀ ਬਾਬਾ ਰਣਜੀਤ ਸਿੰਘ, ਸ਼ੋਸ਼ਲ ਵਰਕਰ ਡਾ: ਬਿੱਕਰ ਸਿੰਘ ਅਤੇ ਕੁਲਦੀਪ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਨੌਜਵਾਨ ਲੜਕੇ-ਲੜਕੀਆਂ ਅਤੇ ਪਿੰਡ ਵਾਸੀ ਹਾਜ਼ਰ ਸਨ। ਇਸ ਮੌਕੇ ਵਿਦਿਆਰਥੀਆਂ ਵੱਲੋਂ ਕਵਿਤਾਵਾਂ ਅਤੇ ਨਾਟਕ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਭੈੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਗਿਆ।

WRITTEN BY