ਚੰਡੀਗੜ੍ਹ, 8 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਊਰਜਾ ਤੇ ਸਿੰਜਾਈ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ ਨੇ ਅੱਜ ਇਥੇ ਐਲਾਨ ਕੀਤਾ ਕਿ ਬਟਾਲਾ ਵਿਖੇ ਸਥਿਤ ਸ਼ਿਵ ਕੁਮਾਰ ਬਟਾਲਵੀ ਮੈਮੋਰੀਅਲ ਆਡੀਟੋਰੀਅਮ ਦੀਆਂ ਜ਼ਰੂਰਤਾਂ ਨੂੰ ਮੱਦੇਨਜ਼ਰ ਰੱਖਦਿਆਂ ਇਸ ਨੂੰ 24 ਘੰਟੇ ਨਿਰਵਿਘਨ ਬਿਜਲੀ ਮੁਹੱਈਆ ਕੀਤੀ ਜਾਵੇਗੀ। ਰਾਣਾ ਗੁਰਜੀਤ ਸਿੰਘ ਵੱਲੋਂ ਇਹ ਕਾਰਵਾਈ ਮੀਡੀਆ ਰਾਹੀਂ ਪ੍ਰਾਪਤ ਉਨ੍ਹਾਂ ਰਿਪੋਰਟਾਂ ’ਤੇ ਆਧਾਰਤ ਕੀਤੀ ਗਈ ਹੈ ਜਿੰਨ੍ਹਾਂ ਵਿੱਚ ਦੱਸਿਆ ਗਿਆ ਹੈ ਕਿ ਗਰਮੀ ਰੁੱਤ ਦੌਰਾਨ ਆਡੀਟੋਰੀਅਮ ਦੇ ਏ.ਸੀ. ਯੂਨਿਟਾਂ ਲਈ ਲੋੜੀਂਦੀ ਬਿਜਲੀ ਮੁਹੱਈਆ ਨਾ ਹੋਣ ਕਾਰਨ ਆਡੀਟੋਰੀਅਮ ਲਗਭਗ ਬੰਦ ਦੀ ਹਾਲਤ ਵਿੱਚ ਹੈ।
ਰਾਣਾ ਗੁਰਜੀਤ ਸਿੰਘ ਵੱਲੋਂ ਸ਼ਿਵ ਕੁਮਾਰ ਬਟਾਲਵੀ ਮੈਮੋਰੀਅਲ ਆਡੀਟੋਰੀਅਮ ਲਈ 24 ਘੰਟੇ ਬਿਜਲੀ ਸਪਲਾਈ ਦਾ ਐਲਾਨ



