Skip to content
Independent perspectives. Global stories.
BREAKING

ਡੀ.ਐਸ.ਪੀ. ਦਵਿੰਦਰ ਅੱਤਰੀ ਨੇ ਨਸ਼ਿਆਂ ਦੇ ਖਿਲਾਫ ਮੁਹਿੰਮ ਸ਼ੁਰੂ ਕੀਤੀ

Share this story

image ਪਾਤੜਾਂ, 8 ਅਪ੍ਰੈਲ (ਹਰਭਜਨ ਸਿੰਘ ਮਹਿਰੋਕ)- ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਦੇ ਸੱਤਾ ਵਿਚ ਆਉਂਦਿਆਂ ਹੀ ਪੁਲਿਸ ਪ੍ਰਸ਼ਾਸਨ ’ਚ ਵੱਡੇ ਪੱਧਰ ’ਤੇ ਫੇਰਬਦਲ ਕੀਤੇ ਗਏ ਤੇ ਇਸ ਦੌਰਾਨ ਨਵ-ਨਿਯੁੱਕਤ ਪੁਲਿਸ ਅਧਿਕਾਰੀਆਂ ਨੇ ਨਸ਼ਿਆਂ ਦੇ ਖਿਲਾਫ ਵਿਸ਼ੇਸ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਪਾਤੜਾਂ ਵਿਖੇ ਆਏ ਨਵ ਨਿਯੁੱਕਤ ਡੀ. ਐਸ. ਪੀ. ਸ਼੍ਰੀ ਦਵਿੰਦਰ ਅੱਤਰੀ ਨੇ ਆਪਣਾ ਅਹੁਦਾ ਸੰਭਾਲਦੇ ਹੀ ਇਲਾਕੇ ਦੇ ਪਤਵੰਤਿਆਂ ਤੇ ਮੈਡੀਕਲ ਸਟੋਰਾਂ ਵਾਲਿਆਂ ਨੂੰ ਨਸ਼ਿਆਂ ਦੇ ਖਿਲਾਫ ਸ਼ੁਰੂ ਕੀਤੀ ਵਿਸ਼ੇਸ ਮੁਹਿੰਮ ’ਚ ਪੂਰਨ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਹਲਕੇ ਨੂੰ ਨਸ਼ਾ ਮੁੱਕਤ ਕਰਨਾ ਉਨਾਂ ਦਾ ਮੁੱਖ ਉਦੇਸ਼ ਹੋਵੇਗਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਤਹਿਤ ਨਸ਼ਾ ਸਮੱਗਲਿੰਗ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ ਕਰਦਿਆਂ ਹੋਇਆ ਉਨਾਂ ਦੀਆਂ ਜਾਇਦਾਦਾਂ ਨੂੰ ਵੀ ਕੇਸਾਂ ਦੇ ਨਾਲ ਜੋੜਿਆ ਜਾਵੇਗਾ। ਡੀ. ਐਸ. ਪੀ. ਸ਼੍ਰੀ ਦਵਿੰਦਰ ਅੱਤਰੀ ਨੇ ਕਿਹਾ ਕਿ ਜਿਹੜੇ ਨੌਜਵਾਨ ਨਸ਼ਿਆਂ ਦੀ ਦਲਦਲ ‘ਚ ਫੱਸੇ ਹੋਏ ਹਨ ਉਨਾਂ ਬਾਰੇ ਪੁਲਿਸ ਨੂੰ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਦਾ ਸਹੀ ਢੰਗ ਨਾਲ ਇਲਾਜ਼ ਕਰਵਾ ਕੇ ਉਨਾਂ ਦੀ ਜਿੰਦਗੀ ਬਚਾ ਕੇ ਇਕ ਚੰਗੇ ਤੇ ਨਸ਼ਾ ਮੁੱਕਤ ਸਮਾਜ ਦੀ ਸਿਰਜਣਾਂ ਕੀਤੀ ਜਾ ਸਕੇ।  ਇਸ ਦੌਰਾਨ ਪੁਲਿਸ ਥਾਣਾ ਸ਼ੁਤਰਾਣਾ ਵਿਚ ਆਏ ਨਵੇਂ ਥਾਣਾ ਮੁੱਖੀ ਸ਼੍ਰੀ ਬਲਵੀਰ ਸਿੰਘ ਨੇ ਵੀ ਇਲਾਕੇ ਦੇ ਸਮੁੱਚੇ ਮੈਡੀਕਲ ਸੋਟਰਾਂ ਤੇ ਕਲੀਨਿਕਾਂ ਵਾਲਿਆਂ ਨਾਲ ਬੈਠਕ ਕਰਕੇ ਉਨਾਂ ਨੂੰ ਨਸ਼ੇ ਨਾ ਵੇਚਣ ਦੀ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਮੈਡੀਕਲ ਸਟੋਰ ਜਾਂ ਕਲੀਨਿਕ ਵਾਲਾ ਨਸ਼ੇ ਵੇਚਦਾ ਪਾਇਆ ਗਿਆ ਤਾਂ ਉਸ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਕੇ ਜੇਲ਼ ਭੇਜਿਆ ਜਾਵੇਗਾ।

WRITTEN BY