Skip to content
Independent perspectives. Global stories.
BREAKING

ਮੰਡੀ ਗੋਬਿੰਦਗੜ੍ਹ ਤੇ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਸਮੈਕ ਤੇ ਨਸ਼ੀਲੇ ਟੀਕਿਆਂ ਸਮੇਤ ਕਾਬੂ

Share this story

image ਮੰਡੀ ਗੋਬਿੰਦਗੜ੍ਹ, 8 ਅਪ੍ਰੈਲ (ਮਨੋਜ ਭੱਲਾ)- ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚੋਂ ਨਸ਼ਿਆਂ ਦਾ ਜੜ੍ਹ ਤੋਂ ਖਾਤਮਾ ਕਰਨ ਸਬੰਧੀ ਵਿੱਢੀ ਗਈ ਮੁਹਿਮ ਤਹਿਤ ਐਸ.ਪੀ. (ਡੀ) ਸ. ਦਲਜੀਤ ਸਿੰਘ ਰਾਣਾ ਦੀ ਨਿਗਰਾਨੀ ਹੇਠ ਅਤੇ ਮੁੱਖ ਥਾਣਾ ਅਫਸਰ ਮੰਡੀ ਗੋਬਿੰਦਗੜ੍ਹ ਦੀ ਅਗਵਾਈ ਹੇਠ ਐਸ.ਆਈ. ਸੁਖਵਿੰਦਰ ਸਿੰਘ ਨੇ ਟੀ ਪੁਆਂਇੰਟ ਗਾਂਧੀ ਨਗਰ ਨੇੜੇ ਬਿਜਲੀ ਘਰ ਮੰਡੀ ਗੋਬਿੰਦਗੜ੍ਹ ਵਿਖੇ ਲਗਾਏ ਗਏ ਨਾਕੇ ਦੌਰਾਨ ਬੀਤੀ ਰਾਤ 9:30 ਵਜੇ ਬੱਤੀਆਂ ਵਾਲਾ ਚੌਂਕ ਮੰਡੀ ਗੋਬਿੰਦਗੜ੍ਹ ਵੱਲੋਂ ਇੱਕ ਮੋਨਾ ਨੌਜਵਾਨ ਪੈਦਲ ਆਉਂਦਾ ਵਿਖਾਈ ਦਿੱਤਾ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਇੱਕਦਮ ਘਬਰਾ ਕੇ ਪਿਛੇ ਮੁੜਨ ਲੱਗਾ ਜਿਸ ਨੂੰ ਐਸ.ਆਂਈ. ਸੁਖਵਿੰਦਰ ਸਿੰਘ ਨੇ ਸ਼ੱਕ ਦੇ ਬਿਨ੍ਹਾ ’ਤੇ ਆਵਾਜ ਮਾਰੀ ਕੇ ਆਪਣੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਹਰੀਸ਼ ਕੁਮਾਰ ਉਰਫ ਬੌਬੀ ਪੁੱਤਰ ਬਲਦੇਵ ਕ੍ਰਿਸ਼ਨ ਵਾਸੀ ਮਕਾਨ ਨੰ: 77 ਸੈਕਟਰ 21 ਸੀ ਗਾਂਧੀ ਨਗਰ ਮੰਡੀ ਗੋਬਿੰਦਗੜ੍ਹ ਦੱਸਿਆ। ਉਨ੍ਹਾਂ ਦੱਸਿਆ ਕਿ ਐਸ.ਆਈ. ਸੁਖਵਿੰਦਰ ਸਿੰਘ ਨੇ ਹਰੀਸ਼ ਕੁਮਾਰ ਉਰਫ ਬੌਬੀ ਦੀ ਤਲਾਸ਼ੀ ਲਈ ਤਾਂ ਉਸ ਦੀ ਪੈਂਟ ਦੀ ਸੱਜੀ ਜੇਬ ਵਿੱਚੋਂ ਇੱਕ ਸਫੇਦ ਰੰਗ ਦੇ ਮੋਮੀ ਲਿਫਾਦੇ ਵਿੱਚੋਂ ਭੂਰੇ ਰੰਗ ਦੀ ਸਮੈਕ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਵਿਰੁੱਧ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21/61/85 ਅਧੀਨ ਮੁਕੱਦਮਾ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਹਰੀਸ਼ ਕੁਮਾਰ ਉਰਫ ਬੌਬੀ ਨੂੰ ਅੱਜ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ਹਾਸਲ ਕਰਕੇ ਹੋਰ ਤਫਤੀਸ਼ ਕੀਤੀ ਜਾਵੇਗੀ।  ਸ੍ਰੀਮਤੀ ਮੀਨਾ ਨੇ ਹੋਰ ਦੱਸਿਆ ਕਿ ਇਸੇ ਤਰ੍ਹਾਂ ਮੁੱਖ ਥਾਣਾ ਅਫਸਰ ਫ਼ਤਹਿਗੜ੍ਹ ਸਾਹਿਬ ਇੰਸਪੈਕਟਰ ਮਨਜੀਤ ਸਿੰਘ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਹਰਮਿੰਦਰ ਸਿੰਘ ਚੌਂਕੀ ਇੰਚਾਰਜ ਸਰਹਿੰਦ ਮੰਡੀ ਅਤੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਗਸ਼ਤ ਦੌਰਾਨ ਹੁਕਮ ਚੰਦ ਰਾਣਾ ਪੁੱਤਰ ਪ੍ਰਕਾਸ਼ ਚੰਦ ਵਾਸੀ ਬ੍ਰਾਹਮਣ ਮਾਜਰਾ ਪਾਸੋਂ 4 ਨਸ਼ੀਲੇ ਟੀਕੇ ਨੋਰਫਿਨ, 4 ਟੀਕੇ ਏਵਲ ਅਤੇ ਉਸ ਵੱਲੋਂ ਵਰਤੇ ਗਏ 2 ਟੀਕੇ ਨੋਰਫਿਨ ਅਤੇ 2 ਟੀਕੇ ਏਵਲ ਸਰਿੰਜਾਂ ਤੇ ਨੀਡਲ ਬਰਾਮਦ ਕੀਤੀਆਂ ਹਨ। ਕਥਿਤ ਦੋਸ਼ੀ ਵਿਰੁੱਧ ਐਨ.ਡੀ.ਪੀ.ਐਸ. ਐਕਟ ਦੀ ਧਾਰਾ  ਅਧੀਨ ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਮੁਕੱਦਮਾ  ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਵਿਰੁੱਧ ਪਹਿਲਾਂ ਵੀ ਜੂਆ ਐਕਟ ਦੇ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਢਲੀ ਪੁੱਛਗਿਛ ਦੌਰਾਨ ਕਥਿਤ ਦੋਸ਼ੀ ਨੇ ਮੰਨਿਆਂ ਕਿ ਉਹ ਇਹ ਟੀਕੇ ਰੇਲਵੇ ਸਟੇਸ਼ਨ ਅੰਬਾਲਾ ਦੇ ਨੇੜਿਓ ਲਿਆਉਂਦਾ ਸੀ ਅਤੇ ਇਥੇ ਵੇਚਦਾ ਸੀ। ਇਸ ਤੋਂ ਇਲਾਵਾ ਉਹ ਆਪ ਵੀ ਇਨ੍ਹਾਂ ਦਾ ਇਸਤੇਮਾਲ ਕਰਦਾ ਸੀ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਮਾਣਯੋਗ ਅਦਾਲਤ ਵਿਖੇ ਪੇਸ਼ ਕਰਕੇ ਜੁਡੀਸ਼ੀਅਲ ਹਿਰਾਸਤ ਵਿੱਚ ਨਾਭਾ ਜੇਲ ’ਚ ਭੇਜ ਦਿੱਤਾ ਗਿਆ ਹੈ।

WRITTEN BY