Skip to content
Independent perspectives. Global stories.
BREAKING

ਚੋਣ ਖ਼ਰਚਿਆਂ ਦਾ ਪੂਰਾ ਵੇਰਵਾ 10 ਤੱਕ ਦਿੱਤਾ ਜਾਵੇ : ਡੀਸੀ

Share this story

image ਧੂਰੀ, 8 ਅਪ੍ਰੈਲ (ਸੰਜੀਵ ਸਿੰਗਲਾ)- ਡਿਪਟੀ ਕਮਿਸ਼ਨਰ ਅਮਰਪ੍ਰਤਾਪ ਸਿੰਘ ਵਿਰਕ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਉਮੀਦਵਾਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਗਏ ਚੋਣ ਖ਼ਰਚਿਆਂ ਦਾ ਪੂਰਾ ਵੇਰਵਾ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਸਮੁੱਚਾ ਚੋਣ ਅਮਲ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਾਉਣ ਵਿੱਚ ਸਮੂਹ ਰਾਜਸੀ ਪਾਰਟੀਆਂ, ਵਰਕਰਾਂ, ਅਧਿਕਾਰੀਆਂ ਤੇ ਚੋਣ ਅਮਲੇ ਦਾ ਮਹੱਤਵਪੂਰਨ ਯੋਗਦਾਨ ਰਿਹਾ ਹੈ। ਉਮੀਦਵਾਰਾਂ ਵੱਲੋਂ ਸਮੇਂ ਸਿਰ ਆਪਣੇ ਖ਼ਰਚੇ ਦੇ ਵੇਰਵੇ ਮੁਹੱਈਆ ਕਰਵਾਉਣੇ ਵੀ ਚੋਣ ਅਮਲ ਦੀ ਪ੍ਰਕਿਰਿਆ ਦਾ ਅਹਿਮ ਹਿੱਸਾ ਹੈ। ਡਿਪਟੀ ਕਮਿਸ਼ਨਰ ਨੇ ਚੋਣ ਖ਼ਰਚਾ ਨਿਗਰਾਨਾਂ ਦੀ ਹਾਜ਼ਰੀ ਵਿੱਚ ਹਦਾਇਤ ਕੀਤੀ ਕਿ ਸਮੂਹ ਉਮੀਦਵਾਰ 10 ਅਪਰੈਲ ਤੋਂ ਪਹਿਲਾਂ ਪਹਿਲਾਂ ਆਪਣੇ ਚੋਣ ਖ਼ਰਚੇ ਦੀ ਜਾਣਕਾਰੀ ਰਿਟਰਨਿੰਗ ਅਫ਼ਸਰ ਕੋਲ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਜਿੰਦਰ ਸਿੰਘ ਬੱਤਰਾ, ਰਿਟਰਨਿੰਗ ਅਫ਼ਸਰ ਲਹਿਰਾ ਬਿਕਰਮਜੀਤ ਸਿੰਘ ਸ਼ੇਰਗਿੱਲ, ਰਿਟਰਨਿੰਗ ਅਫ਼ਸਰ ਦਿੜ੍ਹਬਾ ਹਿਮਾਂਸ਼ੂ ਗੁਪਤਾ, ਰਿਟਰਨਿੰਗ ਅਫ਼ਸਰ ਸੰਗਰੂਰ ਸੋਨਮ ਚੌਧਰੀ, ਰਿਟਰਨਿੰਗ ਅਫ਼ਸਰ ਅਮਰਗੜ੍ਹ ਗਗਨਦੀਪ ਸਿੰਘ, ਰਿਟਰਨਿੰਗ ਅਫ਼ਸਰ ਧੂਰੀ ਅਮਰਿੰਦਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

WRITTEN BY