Skip to content
Independent perspectives. Global stories.
BREAKING

ਸ਼੍ਰੀਨਗਰ ਲੋਕਸਭਾ ਹਲਕੇ ਦੀ ਉੱਪ ਚੋਣ ਦੌਰਾਨ ਸੱਤ ਪ੍ਰਦਰਸ਼ਨਕਾਰੀ ਹਲਾਕ

Share this story

ਵੱਖਵਾਦੀਆਂ ਵੱਲੋਂ ਦੋ ਦਿਨਾਂ ਹੜਤਾਲ ਦਾ ਸੱਦਾ
image ਸ਼੍ਰੀਨਗਰ, 9 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੀਨਗਰ ਲੋਕ ਸਭਾ ਹਲਕੇ ਲਈ ਐਤਵਾਰ ਨੂੰ ਹੋਈ ਜਿਮਨੀ ਚੋਣ ਦੌਰਾਨ ਸੁਰੱਖਿਆ ਦਸਤਿਆਂ ਵੱਲੋਂ ਚਲਾਈ ਗਈ ਗੋਲੀ ਨਾਲ 7 ਪ੍ਰਦਰਸ਼ਨਕਾਰੀ ਮਾਰੇ ਗਏ, ਜਦੋਂ ਕਿ ਦੋ ਦਰਜਨ ਤੋਂ ਵਧ ਜ਼ਖਮੀ ਹੋਏ ਹਨ। ਗੋਲੀਬਾਰੀ ਦੇ ਵਿਰੋਧ ਵਿੱਚ ਕਸ਼ਮੀਰੀ ਵੱਖਵਾਦੀ ਧੜਿਆਂ ਨੇ ਸੋਮਵਾਰ ਤੇ ਮੰਗਲਵਾਰ ਨੂੰ ਦੋ ਰੋਜ਼ਾ ਹੜਤਾਲ ਦਾ ਸੱਦਾ ਦਿੱਤਾ ਹੈ। ਜਿਮਨੀ ਚੋਣ ਲਈ ਵੀ ਉਨ੍ਹਾਂ ਵੱਲੋਂ ਵੋਟਾਂ ਦੇ ਬਾਈਕਾਟ ਦਾ ਸੱਦਾ ਦਿੱਤਾ ਗਿਆ ਸੀ। ਸਵੇਰੇ ਜਦੋਂ ਵੋਟਿੰਗ ਸ਼ੁਰੂ ਹੋਈ ਤਾਂ ਇਸ ਹਲਕੇ ਦੇ ਕੁਝ ਖੇਤਰਾਂ ਵਿੱਚ ਸਥਾਨਕ ਲੋਕਾਂ ਵੱਲੋਂ ਹਿੰਸਕ ਪ੍ਰਦਰਸ਼ਨ ਕੀਤਾ ਗਿਆ। ਸੈਂਕੜੇ ਪ੍ਰਦਰਸ਼ਨਕਾਰੀ  ਮੱਧ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਚਰਾਰ-ਏ-ਸ਼ਰੀਫ ਖੇਤਰ ’ਚ ਪੁਖੇਰਪੋਰਾ ਵਿਖੇ ਪੋਲਿੰਗ ਸਟੇਸ਼ਨ ਵਿੱਚ ਜਾ ਵੜੇ ਅਤੇ ਸਬੰਧਿਤ ਇਮਾਰਤ ਨੂੰ ਨੁਕਸਾਨ ਪਹੁੰਚਾਉਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਲੋਕਾਂ ਨੂੰ ਖੰਡਿਆਉਣ ਲਈ ਸੁਰੱਖਿਆ ਬਲਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਵਿੱਚ ਹੁਣ ਤੱਕ 6 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਮ੍ਰਿਤਕਾਂ ਦੀ ਪਹਿਚਾਣ 20 ਸਾਲਾ ਮੁਹੰਮਦ ਅਬਾਸ, 15 ਸਾਲਾ ਫੈਜ਼ਾਨ ਅਹਿਮਦ ਰਥੇੜ, ਵੀਰਬਾ ਦੇ ਨਿਸ਼ਾਨ ਅਹਿਮਦ, ਦੌਲਤਪੋਰਾ ਦੇ ਸ਼ਮੀਰ ਅਹਿਮਦ ਵਜੋਂ ਹੋਈ ਹੈ ਜਦੋਂ ਕਿ ਦੂਸਰੇ ਦੋ ਦੀ ਪਹਿਚਾਣ ਨਹੀਂ ਹੋ ਸਕੀ। ਇਸ ੌਦੌਰਾਨ ਇੱਕ ਨੌਜਵਾਨ ਦੀ ਪਹਿਚਾਣ ਨਹੀਂ ਹੋ ਸਕੀ ਉਹ ਚੰਡੋਰਾ ਵਿਖੇ ਗੋਲੀਬਾਰੀ ਵਿੱਚ ਮਾਰਿਆ ਗਿਆ। ਇਸ ਦੌਰਾਨ ਮਰਨ ਵਾਲਿਆਂ ਦੀ ਕੁੱਲ ਸੰਖਿਆ 7 ਹੋ ਗਈ ਹੈ ਦੋ ਦਰਜਨ ਦੇ ਕਰੀਬ ਜ਼ਖਮੀ ਦੱਸੇ ਜਾਂਦੇ ਹਨ। ਸਰਕਾਰੀ ਸੂਤਰਾਂ ਮੁਤਾਬਿਕ ਲੋਕਾਂ ਨੇ ਸੁਰੱਖਿਆ ਬਲਾਂ ਉਪਰ ਪੱਥਰਬਾਜ਼ੀ ਕੀਤੀ। ਬਚਾਅ ਵਜੋਂ ਉਨ੍ਹਾਂ ਨੂੰ ਗੋਲੀ ਚਲਾਉਣੀ ਪਈ, ਜਿਸ ਦੌਰਾਨ ਇਹ ਜਾਨੀ ਨੁਕਸਾਨ ਹੋਇਆ ਹੈ। ਇਹ ਵੀ ਪਤਾ ਲੱਗਾ ਹੈ ਕਿ ਚੋਣ ਸਟਾਫ ਦੀ ਸੁਰੱਖਿਆ ਲਈ ਬੀਐਸਐਫ ਕੋਲ ਪੱਥਰਬਾਜ਼ੀ ਨਾਲ ਨਜਿੱਠਣ ਵਾਲੀਆਂ ਪੈਲੇਟ ਗੰਨਾਂ ਨਹੀਂ ਸਨ। ਇਸ ਲਈ ਉਨ੍ਹਾਂ ਨੂੰ ਗੋਲੀਬਾਰੀ ਦਾ ਹੀ ਸਹਾਰਾ ਲੈਣਾ ਪਿਆ। ਇਨ੍ਹਾਂ ਮੌਤਾਂ ਪਿੱਛੋਂ ਕਸ਼ਮੀਰ ਵਿੱਚ ਤਣਾਅ ਵਾਲੇ ਹਾਲਾਤ ਪੈਦਾ ਹੋ ਗਏ ਹਨ। ਵਿਰੋਧੀ ਸਿਆਸੀ ਧਿਰਾਂ ਨੇ ਜੰਮੂ-ਕਸ਼ਮੀਰ ਵਿੱਚ ਦੋ ਦਿਨਾ ਬੰਦ ਦਾ ਸੱਦਾ ਦਿੱਤਾ ਹੈ। ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਸ੍ਰੀ ਫਾਰੂਖ ਅਬਦੁੱਲਾ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਮਹਿਮੂਬਾ ਮੁਫਤੀ ਸਥਿਤੀ ਨੂੰ ਸੰਬਲਾਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੇ ਹਨ।

WRITTEN BY