Skip to content
Independent perspectives. Global stories.
BREAKING

ਵਿਜੀਲੈਂਸ ਬਿਊਰੋ ਵੱਲੋਂ ਫੜ੍ਹੇ 9 ਭ੍ਰਿਸ਼ਟਾਚਾਰੀਆਂ ਨੂੰ 5 ਸਾਲ ਦੀ ਸਜ਼ਾ

Share this story

ਚੰਡੀਗੜ, 9 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਵਿਜੀਲੈਂਸ ਬਿਊਰੋ, ਪੰਜਾਬ ਨੇ ਰਿਸ਼ਵਤਖੋਰੀ ਖਿਲਾਫ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ ਮਾਰਚ ਮਹੀਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮਾਰਚ 2017 ਦੌਰਾਨ 5 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਸਮੇਤ ਕੁੱਲ 9 ਵਿਅਕਤੀਆਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਅਦਾਲਤ ਵੱਲੋਂ ਤਿੰਨ ਤੋਂ ਪੰਜ ਸਾਲ ਦੀ ਸਜ਼ਾ ਸੁਣਾਈ ਗਈ ਹੈ।ਉਨ੍ਹਾਂ ਦੱਸਿਆ ਕਿ ਮਾਰਚ ਮਹੀਨੇ ਵਿਚ ਹੀ 3 ਹੋਰ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਸਮੇਤ 4 ਜਣਿਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜ੍ਹਿਆਂ ਗਿਆ ਅਤੇ ਉਨ੍ਹਾਂ ‘ਤੇ ਵੱਧ-ਵੱਧ ਧਾਰਾਵਾਂ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ। ਬੁਲਾਰੇ ਨੇ ਦੱਸਿਆ ਕਿ ਰਿਸ਼ਵਤ ਦੇ 10 ਹੋਰ ਮਾਮਲਿਆਂ ਵਿੱਚ ਬਿਊਰੋ ਨੇ ਅਦਾਲਤਾਂ ਵਿਚ ਚਲਾਨ ਵੀ ਪੇਸ਼ ਕੀਤੇ। ਉਨ੍ਹਾਂ ਦੱਸਿਆ ਕਿ ਇਕ ਮੁਕੱਦਮਾ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ  ਦਰਜ ਕੀਤਾ ਗਿਆ ਜਦਕਿ 3 ਫੌਜਦਾਰੀ ਮੁਕੱਦਮੇ ਵੀ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਫ-ਸੁਥਰਾ, ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ ਦੇਣ ਦੇ ਕੀਤੇ ਵਾਅਦੇ ਤਹਿਤ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਵੱਲੋਂ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਚਲਾਈ ਹੋਈ ਹੈ।

WRITTEN BY