ਜਲਾਲਾਬਾਦ, 10 ਅਪ੍ਰੈਲ (ਸਚਿਨ ਮੌਂਗਾ)- ਅੱਜ ਸਥਾਨਕ ਮੁੱਖ ਦਾਣਾ ਮੰਡੀ ’ਚ ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਘੁਬਾਇਆ ਅਤੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਜਰਨੈਲ ਸਿੰਘ ਵਲੋਂ ਮਿਲ ਕੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨਾਲ ਉਪਮੰਡਲ ਅਧਿਕਾਰੀ ਅਵਿਕੇਸ਼ ਗੁਪਤਾ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜਰਨੈਲ ਸਿੰਘ ਮੁਖੀਜਾ, ਹਨੀ ਪੁਪਨੇਜ਼ਾ, ਚੰਦਰ ਪ੍ਰਕਾਸ਼ ਖੈਰੇ ਕੇ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੋਂ ਇਲਾਵਾ ਮਾਰਕੀਟ ਕਮੇਟੀ ਦਾ ਸਮੁੱਚਾ ਸਟਾਫ ਮੋਜ਼ੂਦ ਸੀ। ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਘੁਬਾਇਆ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਹਿਦਾਇਤਾਂ ਅਨਸਾਰ ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਸਮੇਂ ਸਿਰ ਖਰੀਦ ਕੀਤਾ ਜਾਵੇਗਾ ਅਤੇ 72 ਘੰਟਿਆਂ ਵਿਚਾਲੇ ਫਸਲ ਦੀ ਅਦਾਇਗੀ ਨੂੰ ਯਕੀਨੀ ਬਣਾਇਆ ਜਾਵੇਗਾ। ਏ.ਡੀ.ਸੀ. ਨੇ ਦੱਸਿਆ ਕਿ ਕਣਕ ਦੀ ਕਟਾਈ ਤੋਂ ਬਾਅਦ ਖੇਤਾਂ ’ਚ ਖੜੀ ਨਾੜ ਨੂੰ ਅੱਗ ਲਗਾਉਣ ਤੇ ਪੂਰੀ ਤਰਾਂ ਨਾਲ ਪਾਬੰਦੀ ਲਗਾਈ ਗਈ ਹੈ ਇਸ ਲਈ ਕਿਸਾਨ ਅਜਿਹਾ ਨਾ ਕਰਨ। ਜੇਕਰ ਕੋਈ ਵੀ ਕਿਸਾਨ ਨਾੜ ਨੂੰ ਅੱਗ ਲਗਾਉਂਦਾ ਫੜਿਆ ਗਿਆ ਤਾ ਉਸਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਵਿਧਾਇਕ ਦਵਿੰਦਰ ਘੁਬਾਇਆ ਨੇ ਸ਼ੁਰੂ ਕਰਵਾਈ ਕਣਕ ਦੀ ਸਰਕਾਰੀ ਖਰੀਦ



