ਸਮਰਾਲਾ, 10 ਅਪ੍ਰੈਲ (ਕਮਲਜੀਤ)- ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਵਿਚ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਜਿਲਾ ਖੰਨਾ ਦੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਥਾਣਾ ਸਮਰਾਲਾ ਦਾ ਡੀ.ਐਸ.ਪੀ. ਗੁਰਿੰਦਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਥਾਣਾ ਸਮਰਾਲਾ ਦੇ ਐਸ.ਐਚ.ਓ. ਮਨਜੀਤ ਸਿੰਘ ਦੀਆਂ ਹਦਾਇਤਾਂ ਤੇ ਹੇਡੋਂ ਚੌਂਕੀ ਦੇ ਇੰਚਾਰਜ ਥਾਣੇਦਾਰ ਵਿਜੇ ਪਾਲ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸੰਬੰਧ ਵਿਚ ਮੇਨ ਚੌਕ ਸਮਰਾਲਾ ਵਿਚ ਮੌਜੂਦ ਸੀ ਤਾਂ ਕਿਸੇ ਮੁਖਬਰ ਨੇ ਪੁਲਿਸ ਪਾਰਟੀ ਨੂੰ ਇਤਲਾਹ ਦਿੱਤੀ ਕਿ ਇੱਕ ਟਰੱਕ ਡਰਾਇਵਰ ਆਪਣੇ ਟਰੱਕ ਵਿਚ ਨਸ਼ੀਲਾ ਪਦਾਰਥ ਰੱਖ ਕੇ ਬਹਿਲੋਲਪੁਰ ਰੋਡ ਤੋਂ ਸਮਰਾਲਾ ਸ਼ਹਿਰ ਨੂੰ ਆ ਰਿਹਾ ਹੈ ਜੇਕਰ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾਵੇ ਤਾਂ ਟਰੱਕ ਸਮੇਤ ਨਸ਼ੀਲਾ ਪਦਾਰਥ ਕਾਬੂ ਆ ਸਕਦਾ ਹੈ। ਜਿਸ ਤੇ ਪੁਲਿਸ ਪਾਰਟੀ ਨੇ ਪੁਰਾਣੀ ਸਬਜੀ ਮੰਡੀ ਨੇੜੇ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਕਰਨੀ ਸ਼ੁਰੂ ਕਰ ਦਿੱਤੀ ਤਾਂ ਬਹਿਲੋਲਪੁਰ ਸਾਇਡ ਤੋਂ ਇੱਕ ਟਰੱਕ ਆਉਂਦਾ ਦਿਖਾਈ ਦਿੱਤਾ। ਟਰੱਕ ਦੀ ਡਰਾਇਵਰ ਸਾਇਡ ਤਾਕੀ ਖੋਲ ਕੇ ਭੱਜਣ ਵਿਚ ਸਫਲ ਹੋ ਗਿਆ। ਪੁਲਿਸ ਪਾਰਟੀ ਵੱਲੋਂ ਜਦੋਂ ਉਕਤ ਟਰੱਕ ਦੀ ਤਲਾਸ਼ੀ ਲਈ ਗਈ ਤਾਂ ਟਰੱਕ ਡਰਾਇਵਰ ਦੀ ਸੀਟ ਦੇ ਪਿਛਲੇ ਪਾਸੇ ਤੋਂ ਇੱਕ ਬੋਰੀ ਟਾਟ ਜਿਸ ਵਿਚ 25 ਕਿਲੋਗਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ। ਪੁਲਿਸ ਵੱਲੋਂ ਟਰੱਕ ਡਰਾਇਵਰ ਦੀ ਪਹਿਚਾਣ ਕਥਿਤ ਦੋਸ਼ੀ ਕਰਨਵੀਰ ਸਿੰਘ ਵਾਸੀ ਟੋਡਰਪੁਰ ਵਜੋਂ ਹੋਈ, ਜਿਸ ਨੂੰ ਬੀਤੇ ਦਿਨੀਂ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ। ਇਸੇ ਤਰ੍ਹਾਂ ਥਾਣੇਦਾਰ ਤੇਜਾ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਮਾਛੀਵਾੜਾ ਰੋਡ ਸਮਰਾਲਾ ਨੇੜੇ ਸੂਆ ਪੁਲੀ ਵਿਖੇ ਨਾਕਾਬੰਦੀ ਕਰਕੇ ਆਉਣ ਜਾਣ ਵਾਲੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਤਾਂ ਇੱਕ ਔਰਤ ਜੋ ਕਿ ਪੈਦਲ ਤੁਰੀ ਆ ਰਹੀ ਸੀ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਨੂੰ ਮੁੜਨ ਲੱਗੀ ਜਿਸ ਤੇ ਪੁਲਿਸ ਨੇ ਸ਼ੱਕ ਪੈਣ ਤੇ ਜਦੋਂ ਉਸ ਨੂੰ ਰੋਕ ਕੇ ਪੁੱਛਗਿੱਛ ਕੀਤੀ ਤਾਂ ਉਹ ਕੋਈ ਤਸੱਲੀਬਖਸ਼ ਜਵਾਬ ਨਾ ਦੇ ਸਕੀ। ਸ਼ੱਕ ਪੈਣ ਤੇ ਉਸ ਦੇ ਹੱਥ ਵਿਚ ਫੜੇ ਲਫਾਫੇ ਦੀ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਕੋਲੋ ਪੰਜ ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ। ਪੁਲਿਸ ਵੱਲੋਂ ਗ੍ਰਿਫਤਾਰ ਕੀਤੀ ਗਈ ਕਥਿਤ ਦੋਸ਼ੀ ਦੀ ਪਹਿਚਾਣ ਬਲਵੀਰ ਕੌਰ ਵਾਸੀ ਸਮਰਾਲਾ ਵਜੋਂ ਹੋਈ।
30 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਔਰਤ ਸਣੇ ਦੋ ਕਾਬੂ



