ਬਰਨਾਲਾ, 10 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)- ਰੱਬੀ ਸੀਜ਼ਨ ਦੌਰਾਨ ਜ਼ਿਲ੍ਹੇ ’ਚ ਸਥਾਪਿਤ ਕੀਤੇ ਗਏ 98 ਖਰੀਦ ਕੇਂਦਰਾਂ ਵਿੱਚ ਕਿਸਾਨਾਂ ਨੂੰ ਕਣਕ ਦੀ ਫ਼ਸਲ ਵੇਚਣ ਵਿੱਚ ਕੋਈ ਵੀ ਮੁਸ਼ਕਿਲ ਪੇਸ਼ ਨਹੀ ਆਉਣ ਦਿੱਤੀ ਜਾਵੇਗੀ। ਕਿਸਾਨ ਵੀਰਾਂ ਨੂੰ ਮੰਡੀਆਂ ਵਿੱਚ ਸੁੱਕੀ ਕਣਕ ਹੀ ਲਿਆਉਣ ਦੀ ਅਪੀਲ। ਇਹਨਾਂ ਗੱਲਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਘਣਸ਼ਿਆਮ ਥੋਰੀ ਨੇ ਸਥਾਨਕ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕਣਕ ਦੀ ਖ਼ਰੀਦ ਦੇ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲੈਂਦਿਆਂ ਅਧਿਕਾਰੀਆਂ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸਰਕਾਰੀ ਖਰੀਦ 1 ਅਪ੍ਰੈਲ ਤੋ ਸੁਰੂ ਹੋ ਚੁੱਕੀ ਹੈ। ਇਸ ਮੌਕੇ ਉਹਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਵਿਭਾਗਾਂ ਨਾਲ ਸਬੰਧਤ ਸਾਰੇ ਕੰਮ ਮੁਕੰਮਲ ਕਰ ਲੈਣ ਤਾਂ ਜੋ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਹਨਾਂ ਕਿਹਾ ਕਿ ਹਰ ਮੰਡੀ ਵਿੱਚ ਮੂਵਮੈਂਟ ਰਜਿਸਟਰ ਲਗਾਏ ਜਾਣ ਤਾਂ ਜੋ ਇੰਸਪੈਕਟਰ ਦੀ ਹਾਜ਼ਰੀ ਯਕੀਨੀ ਬਣਾਈ ਜਾ ਸਕੇ। ਸ੍ਰੀ ਥੋਰੀ ਨੇ ਸਮੂਹ ਅਧਿਕਾਰੀਆਂ/ ਕਰਮਚਾਰੀਆਂ, ਆੜ੍ਹਤੀਆਂ ਅਤੇ ਠੇਕੇਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੱਬੀ ਸੀਜ਼ਨ ਦੌਰਾਨ ਆਪਸ ਵਿੱਚ ਤਾਲਮੇਲ ਬਣਾ ਕੇ ਇਸ ਕੰਮ ਨੂੰ ਨੇਪਰੇ ਚਾੜ੍ਹਿਆਂ ਜਾਵੇ।
ਹਰ ਮੰਡੀ ਵਿੱਚ ਮੂਵਮੈਂਟ ਰਜਿਸਟਰ ਲਗਾਏ ਜਾਣ ਤਾਂ ਜੋ ਇੰਸਪੈਕਟਰ ਦੀ ਹਾਜ਼ਰੀ ਯਕੀਨੀ ਬਣਾਈ ਜਾ ਸਕੇ : ਡੀ.ਸੀ. ਬਰਨਾਲਾ



