ਸਾਦਿਕ, 10 ਅਪ੍ਰੈਲ (ਕਰਮ ਸੰਧੂ)- ਵਿਸਾਖੀ ਦੇ ਪਵਿੱਤਰ ਤਿਉਹਾਰ ਤੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਰੈਲੀਆਂ ਕੀਤੀਆਂ ਜਾਂਦੀਆਂ ਹਨ ਜਿਸ ਵਿੱਚ ਹਰ ਇੱਕ ਪਾਰਟੀ ਆਪਣੀ ਲੋਕਪ੍ਰਿਯਤਾ ਸਾਬਿਤ ਕਰਦੀ ਹੈ।ਇਸੇ ਤਰ੍ਹਾਂ ਭਾਰੀ ਬਹੁਮਤ ਨਾਲ ਸੱਤਾ ਵਿੱਚ ਆਈ ਕਾਂਗਰਸ ਪਾਰਟੀ ਵੱਲੋਂ ਤਲਵੰਡੀ ਸਾਬੋ ਵਿਖੇ ਕੀਤੀ ਜਾਣ ਵਾਲੀ ਸਿਆਸੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉ¤ਘੇ ਕਾਂਗਰਸੀ ਆਗੂ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਜ਼ਦੀਕੀ ਸਾਥੀ ਬਲਜਿੰਦਰਜੀਤ ਸਿੰਘ (ਰਿੰਪੀ ਵੜਿੰਗੀ) ਨੇ ਦੱਸਿਆ ਕਿ ਸੱਤਾ ਪ੍ਰਾਪਤੀ ਤੋਂ ਬਾਅਦ ਇਸ ਰੈਲੀ ਵਿੱਚ ਉਹ ਵੀ ਆਪਣੇ ਸਮਰਥਕਾਂ ਸਮੇਤ ਭਾਰੀ ਗਿਣਤੀ ਵਿੱਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਤੋਂ ਪੰਜਾਬੀਆਂ ਨੂੰ ਬਹੁਤ ਉਮੀਦਾਂ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਹਰਮਨਪਿਆਰਤਾ ਅਤੇ ਉਨ੍ਹਾਂ ਦੇ ਵੋਟਰਾਂ ਦੇ ਵਿਸ਼ਵਾਸ ਸਦਕਾ ਹੀ ਪੰਜਾਬ ਵਿੱਚ ਭਾਰੀ ਬਹੁਮਤ ਨਾਲ ਕਾਂਗਰਸ ਦੀ ਸਰਕਾਰ ਸੱਤਾ ਵਿੱਚ ਆਈ ਹੈ।
ਕਾਂਗਰਸ ਦੀ ਵਿਸਾਖੀ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ : ਰਿੰਪੀ ਵੜਿੰਗ



