Skip to content
Independent perspectives. Global stories.
BREAKING

ਸਰਕਾਰ ਫੌਰੀ ਤੌਰ ਤੇ ਪੰਜਾਬ ਯੂਨੀਵਰਸਿਟੀ ਵਿਚ ਵਧਾਈਆਂ ਫੀਸਾਂ ਵਾਪਿਸ ਲਵੇ-ਆਮ ਆਦਮੀ ਪਾਰਟੀ

Share this story

-ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉਤੇ ਪੁਲਿਸ ਲਾਠੀਚਾਰਜ ਮੰਦਭਾਗਾ-ਹਰਜੋਤ ਬੈਂਸ
ਚੰਡੀਗੜ, ਅਪ੍ਰੈਲ –    ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਪੰਜਾਬ ਯੂਨਿਵਰਸਿਟੀ ਵਿਚ ਨਵੇਂ ਦਾਖਲਿਆਂ ਦੀ ਫੀਸ ਵਿਚ 1100 ਪ੍ਰਤੀਸ਼ਤ ਤੱਕ ਦਾ ਵਾਧਾ ਕਰਨ ਲਈ ਕੇਂਦਰੀ ਮਨੁੱਖੀ ਵਸੀਲਿਆਂ ਬਾਰੇ ਮੰਤਰਾਲੇ ਅਤੇ ਪੰਜਾਬ ਯੂਨਿਵਰਸਿਟੀ ਦੀ ਨਿਖੇਧੀ ਕੀਤੀ।    ਮੀਡੀਆ ਨੂੰ ਜਾਰੀ ਪ੍ਰੈਸ ਬਿਆਨ ਵਿਚ ਆਮ ਆਦਮੀ ਪਾਰਟੀ ਨੌਜਵਾਨ ਵਿੰਗ ਦੇ ਪ੍ਰਧਾਨ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਦੀ ਅਣਦੇਖੀ ਦੇਸ਼ ਵਿਚ ਸਿੱਖਿਆ ਖੇਤਰ ਦੇ ਨਿਗਾਰ ਲਈ ਜਿੰਮੇਵਾਰ ਹੈ। ਉਨਾਂ ਨੇ ਕਿਹਾ ਕਿ ਪ੍ਰਾਈਵੇਟ ਸਿੱਖਿਆ ਨੂੰ ਵਧਾਵਾ ਦੇਣ ਦੀ ਮਨਸ਼ਾ ਨਾਲ ਸਰਕਾਰੀ ਸਿੱਖਿਆ ਤੰਤਰ ਨੂੰ ਤਹਿਸ ਨਹਿਸ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਫੀਸਾਂ ਵਿਚ ਐਨੀ ਭਾਰੀ ਵਾਧੇ ਕਾਰਨ ਗਰੀਬ ਬੱਚਿਆਂ ਦੇ ਉਚ ਸਿੱਖਿਆ ਪ੍ਰਾਪਤ ਕਰਨ ਦੇ ਮਨਸੂਬਿਆਂ ਨੂੰ ਧੱਕਾ ਲੱਗਿਆ ਹੈ।
    ਬੈਂਸ ਨੇ ਫੀਸਾਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਉਤੇ ਪੁਲਿਸ ਦੁਆਰਾ ਲਾਠੀਚਾਰਜ ਅਤੇ ਪਾਣੀ ਦੀਆਂ ਬੌਛਾਰਾਂ ਮਾਰਨ ਦੀ ਵੀ ਨਿਖੇਧੀ ਕੀਤੀ। ਉਨਾ ਕਿਹਾ ਕਿ ਸਰਕਾਰ ਅਤੇ ਪੰਜਾਬ ਯੂਨਿਵਰਸਿਟੀ ਪ੍ਰਸ਼ਾਸਨ ਵਿਦਿਆਰਥੀਆਂ ਦੀ ਅਵਾਜ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਬੈਂਸ ਨੇ ਕਿਹਾ ਕਿ ਫੀਸਾਂ ਵਿਚ ਐਨੇ ਭਾਰੀ ਵਾਧੇ ਨਾਲ ਸਰਕਾਰ ਨਾਗਰਿਕਾਂ ਨੂੰ ਸਿੱਖਿਆ ਮੁਹੱਇਆ ਕਰਵਾਣ ਦੇ ਆਪਣੇ ਵਾਅਦੇ ਤੋਂ ਵੀ ਭੱਜ ਰਹੀ ਹੈ।
    ਆਪ ਆਗੂ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਵੀ ਸੂਬੇ ਦੇ ਹਿੱਸੇ ਦੇ ਫੰਡ ਵੀ ਯੂਨਿਵਰਸਿਟੀ ਨੂੰ ਜਾਰੀ ਕਰਨ ਦੀ ਤਾਕੀਦ ਕੀਤੀ ਤਾਂ ਜੋ ਸੂਬੇ ਭਰ ਤੋਂ ਆ ਕੇ ਯੂਨਿਵਰਸਿਟੀ ਵਿਚ ਪੜ ਰਹੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਨਾ ਕੀਤਾ ਜਾ ਸਕੇ।
    ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਮੁੱਦੇ ਤੇ ਵਿਦਿਆਰਥੀਆਂ ਦੇ ਨਾਲ ਖੜੀ ਹੈ ਅਤੇ ਜੇਕਰ ਸਰਕਾਰ ਅਤੇ ਯੂਨਿਵਰਸਿਟੀ ਪ੍ਰਸ਼ਾਸਨ ਨੇ ਫੀਸਾਂ ਵਿਚ ਵਾਧੇ ਦੇ ਫੈਸਲੇ ਨੂੰ ਵਾਪਿਸ ਨਾ ਲਿਆ ਤਾਂ ਪਾਰਟੀ ਵਿਦਿਆਰਥੀਆਂ ਦੇ ਹੱਕਾਂ ਲਈ ਧਰਨੇ ਪ੍ਰਦਰਸ਼ਨ ਕਰਨ ਤੋਂ ਵੀ ਗੁਰੇਜ ਨਹੀਂ ਕਰੇਗੀ। 

WRITTEN BY