ਚੰਡੀਗੜ੍ਹ, 12 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਖਾਲਸਾ ਪੰਥ’ ਦੇ 318ਵੇਂ ਸਾਜਨਾ ਦਿਵਸ ਅਤੇ ਵਿਸਾਖੀ ਦੀ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ ਜੋ ਕਿ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਪ੍ਰਤੀਕ ਹੈ।ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਇਤਿਹਾਸਕ ਦਿਹਾੜਾ ਆਪਸੀ ਭਾਈਚਾਰਕ ਭਾਵਨਾ, ਪਿਆਰ ਅਤੇ ਰਿਵਾਇਤਾਂ ਨਾਲ ਮਨਾਉਣ ਦਾ ਸੱਦਾ ਦਿੱਤਾ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਵਿਸਾਖੀ ਦੀ ਵਧਾਈ



