Skip to content
Independent perspectives. Global stories.
BREAKING

ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਸਤਲੁਜ-ਯਮੁਨਾ ਲਿੰਕ ਨਹਿਰ ਦਾ ਝਗੜਾ ਨਬੇੜਣ ਦੀ ਸਲਾਹ

Share this story

ਸੁਣਵਾਈ 27 ਤੱਕ ਟਲੀ, 20 ਨੂੰ ਕੇਂਦਰ ਨੇ ਦੋਹਾਂ ਰਾਜਾਂ ਦੀ ਮੀਟਿੰਗ ਸੱਦੀ
image ਨਵੀਂ ਦਿੱਲੀ, 12 ਅਪ੍ਰੈਲ  (ਪੰਜਾਬ ਟਾਇਮਜ਼ ਬਿਊਰੋ)- ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮਾਮਲੇ ਨੂੰ ਸਹਿਮਤੀ ਨਾਲ ਹੱਲ ਕਰਵਾਉਣ ਦੇ ਪੱਖ ‘ਚ ਹੈ। ਇਸ ਲਈ ਉਸ ਨੇ ਦਰਵਾਜ਼ੇ ਬੰਦ ਨਹੀਂ ਕੀਤੇ ਹਨ। ਸੁਪਰੀਮ ਕੋਰਟ ਨੇ ਇਹ ਕਹਿ ਕੇ ਮਾਮਲੇ ਦੀ ਅਗਲੀ ਸੁਣਵਾਈ 27 ਅਪ੍ਰੈਲ ਤੱਕ ਟਾਲ ਦਿੱਤੀ ਹੈ।ਦਰਅਸਲ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਮੋਦੀ ਨੇ ਇਸ ਮਾਮਲੇ ‘ਚ ਹਰਿਆਣਾ ਦੇ ਪੰਜਾਬ ਦੇ ਮੁੱਖ ਮੰਤਰੀ ਨੂੰ ਬਲਾਇਆ ਹੈ। ਇਹ ਮੁਲਾਕਾਤ 20 ਅਪ੍ਰੈਲ ਨੂੰ ਹੋਣੀ ਹੈ। ਅੱਜ ਅਦਾਲਤ ‘ਚ ਰਸਮੀ ਤੌਰ ‘ਤੇ ਵੀ ਕੇਂਦਰ ਸਰਕਾਰ ਨੇ ਇਸ ਦੀ ਜਾਣਕਾਰੀ ਦਿੱਤੀ ਹੈ।ਸੌਲਿਸਿਟਰ ਜਨਰਲ ਰਣਜੀਤ ਕੁਮਾਰ ਨੇ ਅਦਾਲਤ ’ਚ ਕਿਹਾ ਕਿ ਮਾਮਲੇ ਸਬੰਧੀ ਕੇਂਦਰ ਨੇ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਕੁਝ ਨਾ ਕੁਝ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਜੇ ਕੇਂਦਰ ਕੋਲ ਕੋਈ ਹੱਲ ਨਾ ਨਿਕਲਿਆ ਤਾਂ ਤੁਸੀਂ ਅਗਲੀ ਸੁਣਵਾਈ ’ਤੇ ਅੱਗੇ ਕਾਰਵਾਈ ਕਰ ਸਕਦੇ ਹੋ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਵੱਲੋਂ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ 20 ਅਪ੍ਰੈਲ ਨੂੰ ਪੰਜਾਬ ਤੇ ਹਰਿਆਣਾ ਨਾਲ ਮੀਟਿੰਗ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਸੀ। ਮੁੱਖ ਮੰਤਰੀ ਨੇ ਆਪਣੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਉਹ ਪੰਜਾਬ ਦੇ ਹਿੱਤਾਂ ਵਿੱਚ ਇਸ ਮਸਲੇ ਦਾ ਆਪਸੀ ਹੱਲ ਲੱਭਣ ਲਈ ਕੇਂਦਰ ਦੇ ਦਖਲ ਦੀ ਮੰਗ ਕਰਦੇ ਰਹੇ ਹਨ।

WRITTEN BY