Skip to content
Independent perspectives. Global stories.
BREAKING

ਜਲਿਆਂਵਾਲਾ ਬਾਗ ਦੀਆਂ ਸ਼ਹਾਦਤਾਂ ਅਭੁੱਲ ਪ੍ਰਧਾਨ ਮੰਤਰੀ ਨੇ ਦਿੱਤੀ ਸ਼ਰਧਾਂਜਲੀ

Share this story

image ਨਵੀਂ ਦਿੱਲੀ, 13 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੈਸਾਖੀ ਦੇ ਮੌਕੇ ‘ਤੇ ਪੂਰੇ ਦੇਸ਼ ਨੂੰ ਵਧਾਈ ਦਿੱਤੀ। ਨਾਲ ਹੀ ਉਨ੍ਹਾਂ ਨੇ ਜਲਿਆਂਵਾਲਾ ਬਾਗ ਕਾਂਡ ‘ਚ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ’ਤੇ ਉਨ੍ਹਾਂ ਨਾਲ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਪੰਜਾਬ ਭਾਜਪਾ ਦੇ ਪ੍ਰਧਾਨ ਕੇਂਦਰੀ ਮੰਤਰੀ ਸ੍ਰੀ ਵਿਜੇ ਸਾਂਪਲਾ, ਭਾਜਪਾ ਆਗੂ ਸ੍ਰੀ ਕਮਲ ਸ਼ਰਮਾ ਅਤੇ ਹੋਰ ਨੇਤਾ ਸ਼ਾਮਿਲ ਸਨ। ਬਾਅਦ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਲਿਖਿਆ ਕਿ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੀ ਨਹੀਂ ਭੁਲਾਇਆ ਜਾ ਸਕਦਾ।
ਵਿਕਾਸ ‘ਚ ਮਹਿਲਾ ਸ਼ਕਤੀ ਦਾ ਅਹਿਮ ਯੋਗਦਾਨ – ਪ੍ਰਧਾਨ ਮੰਤਰੀ- ਇਸ ਦੌਰਾਨ ਇੰਡੀਅਨ ਮਰਚੈਂਟ ਚੈਂਬਰ ਦੀ ਮਹਿਲਾ ਵਿੰਗ ਦੀ 50ਵੀਂ ਵਰ੍ਹੇਗੰਢ ‘ਤੇ ਇੱਕ ਪ੍ਰੋਗਰਾਮ ‘ਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮਹਿਲਾ ਸ਼ਕਤੀ ਦਾ ਵਿਕਾਸ ‘ਚ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਘਰ ਦੀ ਰਜਿਸਟਰੀ ਮਹਿਲਾਵਾਂ ਦੇ ਨਾਂਅ ‘ਤੇ ਹੋਣੀ ਚਾਹੀਦੀ ਹੈ ਜਦਕਿ ਪਾਸਪੋਰਟ ਬਣਾਉਣ ‘ਚ ਮਹਿਲਾਵਾਂ ਦਾ ਵਿਆਹ ਜਾਂ ਤਲਾਕ ਦਾ ਬਿਉਰਾ ਦੇਣਾ ਜ਼ਰੂਰੀ ਨਹੀ।

WRITTEN BY