ਜਲੰਧਰ, 13 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾਸ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਜੀ ਦੇ 11 ਸਾਲਾ ਪ੍ਰਧਾਨਗੀ ਕਾਲ ਬਾਰੇ ਇੱਕ ਬਹੁਤ ਹੀ ਅਹਿਮ ਕਿਤਾਬ ‘ਜੱਥੇਦਾਰ ਅਵਤਾਰ ਸਿੰਘ ਸ਼ਖਸ ਤੇ ਸ਼ਖਸੀਅਤ’ 15 ਅਪ੍ਰੈਲ ਦਿਨ ਸ਼ਨੀਵਾਰ ਨੂੰ ਸਵੇਰੇ ਸਾਢੇ 10 ਵਜੇ ਲੁਧਿਆਣਾ ਦੇ ਪੰਜਾਬੀ ਭਵਨ ਵਿਖੇ ਇੱਕ ਵਿਸ਼ੇਸ਼ ਸਮਾਗਮ ਵਿੱਚ ਜਾਰੀ ਕੀਤੀ ਜਾ ਰਹੀ ਹੈ। ਇਸ ਕਿਤਾਬ ਨੂੰ ਬੇਦੀ ਲਾਲ ਸਾਹਿਤਕਾਰ ਯਾਦਗਾਰੀ ਕਮੇਟੀ ਅੰਮ੍ਰਿਤਸਰ ਨੇ ਪ੍ਰਕਾਸ਼ਿਤ ਕੀਤਾ ਹੈ। ਲਗਭਗ 300 ਸਫੇ ਦੀ ਇਸ ਖੂਬਸੂਰਤ ਕਿਤਾਬ ਵਿੱਚ ਲਗਭਗ 70 ਲੇਖਕਾਂ ਨੇ ਕਲਮੀ ਯੋਗਦਾਨ ਪਾਇਆ ਹੈ। ਇਸ ਕਿਤਾਬ ਨੂੰ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਦਲਜੀਤ ਸਿੰਘ ਬੇਦੀ, ਸ਼੍ਰੋਮਣੀ ਵਿਦਵਾਨ ਪ੍ਰੋ. ਅੱਛਰੂ ਸਿੰਘ, ਸ਼੍ਰੋਮਣੀ ਕਮੇਟੀ ਦੇ ਸਿੱਖਿਆ ਡਾਇਰੈਕਟਰ ਡਾ. ਧਰਮਿੰਦਰ ਸਿੰਘ ਉੱਭਾ ਅਤੇ ਪੰਜਾਬ ਟਾਇਮਜ਼ ਦੇ ਸੰਪਾਦਕ ਸ. ਬਲਜੀਤ ਸਿੰਘ ਬਰਾੜ ਨੇ ਸੰਪਾਦਿਤ ਕੀਤਾ ਹੈ। ਇਸ ਪ੍ਰੋਗਰਾਮ ਵਿੱਚ ਪੰਥ ਦੀਆਂ ਉੱਘੀਆਂ ਸ਼ਖਸੀਅਤਾਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ।
ਜੱਥੇਦਾਰ ਅਵਤਾਰ ਸਿੰਘ ਬਾਰੇ ਕਿਤਾਬ ਕੱਲ੍ਹ ਜਾਰੀ ਹੋਵੇਗੀ



