ਨਵੀਂ ਦਿੱਲੀ, 13 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਰਾਜੌਰੀ ਗਾਰਡਨ ਵਿਧਾਨ ਸਭਾ ਸੀਟ ’ਤੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੇ ਜਿੱਤ ਹਾਸਲ ਕਰ ਲਈ ਹੈ। ਉਨ੍ਹਾਂ ਨੂੰ ਕੁੱਲ 40602 ਵੋਟਾਂ ਪ੍ਰਾਪਤ ਹੋਈਆਂ ਹਨ। ‘ਆਪ‘ ਉਮੀਦਵਾਰ ਹਰਜੀਤ ਸਿੰਘ ਸਿਰਫ 10243 ਵੋਟਾਂ ਹੀ ਹਾਸਲ ਕਰ ਸਕੇ ਅਤੇ ਉਹ ਤੀਜੇ ਨੰਬਰ ‘ਤੇ ਖਿਸਕ ਗਏ।ਉਨ੍ਹਾਂ ਦੀ ਜ਼ਮਾਨਤ ਜ਼ਬਤ ਹੋ ਗਈ। ਕਾਂਗਰਸ ਪਾਰਟੀ ਦੀ ਉਮੀਦਵਾਰ ਮੀਨਾਕਸ਼ੀ ਚੰਦੇਲਾ ਦੂਜੇ ਨੰਬਰ ‘ਤੇ ਰਹੀ ਉਨ੍ਹਾਂ ਨੂੰ ਕੁੱਲ 25950 ਵੋਟਾਂ ਪ੍ਰਾਪਤ ਹੋਈਆਂ। ਜ਼ਿਕਰਯੋਗ ਹੈ ਕਿ ਇਸ ਸੀਟ ‘ਆਪ’ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਦੇ ਅਸਤੀਫੇ ਕਾਰਨ ਖਾਲੀ ਹੋਈ ਸੀ। ਇਸ ਦੌਰਾਨ ਦਿੱਲੀ ਹਿਮਾਚਲ ਐਮਪੀ ਰਾਜਸਥਾਨ ਅਤੇ ਅਸਾਮ ਦੀਆਂ 10 ਵਿਧਾਨ ਸਭਾ ਸੀਟਾਂ ਦੀ ਜ਼ਿਮਨੀ ਚੋਣ ’ਚ ਭਾਜਾਪ ਨੇ 5, ਕਾਂਗਰਸ ਨੇ 3 ਸੀਟਾਂ ਜਿੱਤੀਆਂ ਹਨ।
ਦਿੱਲੀ ’ਚ ਰਾਜੌਰੀ ਗਾਰਡਨ ਤੋਂ ਸਿਰਸਾ ਜਿੱਤੇ-‘ਆਪ’ ਦੀ ਜ਼ਮਾਨਤ ਜ਼ਬਤ



