Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ਕੱਟੜਵਾਦੀਆਂ ਵਿਰੁੱਧ ਲਏ ਸਟੈਂਡ ਖਿਲਾਫ਼ ਅਕਾਲੀ ਦਲ, ‘ਆਪ’ ਅਤੇ ਸ਼੍ਰੋਮਣੀ ਕਮੇਟੀ ਦੇ ਝੂਠੇ ਪ੍ਰਚਾਰ ਦੀ ਕਰੜੀ ਅਲੋਚਨਾ

Share this story

rajendran ਚੰਡੀਗੜ੍ਹ, 14 ਅਪ੍ਰੈਲ (ਬਲਜੀਤ ਸਿੰਘ ਬਰਾੜ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਦੇ ਰੱਖਿਆ ਮੰਤਰੀ ਨੂੰ ਨਾ ਮਿਲਣ ਦਾ ਫੈਸਲਾ ਲੈ ਕੇ ਕੱਟੜਵਾਦ ਤੇ ਗਰਮਦਲੀਆਂ ਖਿਲਾਫ਼ ਲਏ ਸਟੈਂਡ ਵਿਰੁੱਧ ਕੁਝ ਸਿਆਸੀ ਤੇ ਧਾਰਮਿਕ ਜਥੇਬੰਦੀਆਂ ਦੁਆਰਾ ਕੀਤੇ ਜਾ ਰਹੇ ਗੁਮਰਾਹਕੁੰਨ ਪ੍ਰਚਾਰ ਦੀ ਕਰੜੀ ਅਲੋਚਨਾ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੀ ਪ੍ਰਤੀਕ੍ਰਿਆ ਇਹ ਸਿੱਧ ਕਰਦੀ ਹੈ ਕਿ ਇਹ ਜਥੇਬੰਦੀਆਂ ਕੌਮੀ ਗੈਰਤ ਦੀ ਭਾਵਨਾ ਤੋਂ ਰਹਿਤ ਹਨ। ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਖਾਲਿਸਤਾਨੀ ਹਮਾਇਤੀਆਂ ਅਤੇ ਭਾਰਤ ਵਿਰੋਧੀ ਅਨਸਰਾਂ ਨਾਲ ਜੁੜੇ ਲੋਕਾਂ ਦੀਆਂ ਗਤੀਵਿਧੀਆਂ ਦੀ ਨਿਰੰਤਰ ਨਿਗਰਾਨੀ ਰੱਖ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਡਾ ਮੁਲਾਂਕਣ ਅਤੇ ਫੈਸਲੇ ਇਨ੍ਹਾਂ ਰਿਪੋਰਟਾਂ ’ਤੇ ਹੀ ਅਧਾਰਿਤ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਹਰਜੀਤ ਸਿੱਘ ਸੱਜਣ ਦੀ ਇਸ ਮਹੀਨੇ ਦੀ ਤਜਵੀਜ਼ਤ ਭਾਰਤ ਫੇਰੀ ਦੌਰਾਨ ਸੁਰੱਖਿਆ ਅਤੇ ਪ੍ਰੋਟੋਕੋਲ ਮੁਤਾਬਕ ਢੁਕਵੇਂ ਬੰਦੋਬਸਤ ਕਰਨ ਲਈ ਤਿਆਰ ਹਨ ਪਰ ਕੈਨੇਡੀਅਨ ਮੰਤਰੀ ਨੂੰ ਮਿਲਣ ਦਾ ਤਾਂ ਸੁਆਲ ਹੀ ਪੈਦਾ ਨਹੀਂ ਹੁੰਦਾ। ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਹਰਜੀਤ ਸੱਜਣ ਦੇ ਪੰਜਾਬ ਆਉਣ ਮੌਕੇ ਸੁਰੱਖਿਆ ਤੇ ਪ੍ਰੋਟੋਕੋਲ ਮੁਤਾਬਕ ਪ੍ਰਬੰਧ ਉਸ ਅਨੁਸਾਰ ਹੀ ਕੀਤੇ ਜਾਣਗੇ ਜਿਵੇਂ ਕਿ ਭਾਰਤੀ ਰੱਖਿਆ ਮੰਤਰੀ ਦੇ ਕੈਨੇਡਾ ਜਾਣ ਮੌਕੇ ਕੀਤੇ ਜਾਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹਰਜੀਤ ਸੱਜਣ ਖਿਲਾਫ਼ ਖਤਰੇ ਦੀ ਸੰਭਾਵਨਾ ਨੂੰ ਮੱਦੇਨਜ਼ਰ ਰੱਖਦਿਆਂ ਇਹ ਪ੍ਰਬੰਧ ਨਾ ਤਾਂ ਵੱਧ ਹੋਣਗੇ ਅਤੇ ਨਾ ਹੀ ਘੱਟ ਹੋਣਗੇ। ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੇ ਸਟੈਂਡ ਦੀ ਅਲੋਚਨਾ ਕਰਨ ’ਤੇ ਕਮੇਟੀ ਉਪਰ ਵਰ੍ਹਦਿਆਂ ਉਨ੍ਹਾਂ ਨੇ ਪੁੱਛਿਆ ਕਿ ਕੀ ਇਨ੍ਹਾਂ ਲੀਡਰਾਂ ਵਿੱਚ ਗੈਰਤ ਦੀ ਭਾਵਨਾ ਮਰ ਚੁੱਕੀ ਹੈ।        ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਸਿੱਖ ਵਿਰੋਧ ਦੱਸਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਝੂਠਾ ਪ੍ਰਚਾਰ ਕਰਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

WRITTEN BY