ਚੰਡੀਗੜ੍ਹ, 16 ਅਪ੍ਰੈਲ – ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖੁਦ ਨੂੰ ਖਾਲਿਸਤਾਨੀ ਸਮਰਥਕ ਦੱਸੇ ਜਾਣ ‘ਤੇ ਪਹਿਲੀ ਵਾਰ ਆਪਣੀ ਚੁੱਪੀ ਤੋੜੀ ਹੈ।ਕੈਪਟਨ ਵੱਲੋਂ ਦਿੱਤੇ ਇਸ ਬਿਆਨ ’ਤੇ ਬੋਲਦੇ ਹੋਏ ਹਰਜੀਤ ਸਿੰਘ ਸੱਜਣ ਨੇ ਕਿਹਾ ਕਿ ਉਨ੍ਹਾਂ ਨੂੰ ਕੈਪਟਨ ਦੀ ਕਹੀ ਗੱਲ ‘ਚ ਕੋਈ ਦਿਲਚਸਪੀ ਨਹੀਂ। ਉਨ੍ਹਾਂ ਕਿਹਾ ਕਿ ਮੇਰਾ ਪੰਜਾਬ ਨਾਲ ਗੁੜਾ ਸੰਬੰਧ ਹੈ ਅਤੇ ਪੰਜਾਬ ਨਾਲ ਉਨ੍ਹਾਂ ਦੀਆਂ ਕਈ ਯਾਦਾਂ ਜੁੜੀਆਂ ਹੋਈਆਂ ਹਨ। ਉਨ੍ਹਾ ਕਿਹਾ ਕਿ ਉਹ ਇਕ ਸਿੱਖ ਹਨ ਅਤੇ ਇਸ ਨਾਅਤੇ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਵੀ ਜ਼ਰੂਰ ਜਾਣਗੇ।ਇੱਕ ਇੰਟਰਵਿਊ ਵਿਚ ਸ. ਸੱਜਣ ਨੇ ਕਿਹਾ ਕਿ ਉਨ੍ਹਾਂ ਦਾ ਇਹ ਦੌਰਾ ਭਾਰਤ ਅਤੇ ਕੈਨੇਡਾ ਦੇ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਕਈ ਖੇਤਰਾਂ ਵਿਚ ਆਪਸੀ ਸਹਿਯੋਗ ਨੂੰ ਵਧਾਉਣ ਲਈ ਹੈ।
ਕੈਪਟਨ ਦੇ ਬਿਆਨ ’ਤੇ ਸ. ਹਰਜੀਤ ਸਿੰਘ ਸੱਜਣ ਨੇ ਤੋੜੀ ਚੁੱਪੀ



