ਨਵੀਂ ਦਿੱਲੀ, 16 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਜੰਤਰ-ਮੰਤਰ ਦਿੱਲੀ ਵਿਖੇ ਧਰਨੇ ‘ਤੇ ਬੈਠੇ ਕਿਸਾਨਾਂ ਦੀ ਭੁੱਖ ਹੜਤਾਲ 1 ਮਹੀਨਾ ਪਾਰ ਕਰ ਚੁੱਕੀ ਹੈ ਅਤੇ ਬੇਜ਼ਿੱਦ ਹੋਏ ਕਿਸਾਨ ਕਿਸਾਨੀ ਮੰਗਾਂ ਸੰਬੰਧੀ ਆਪਣੇ ਸੰਘਰਸ਼ ਨੂੰ ਤਿੱਖਾ ਕਰਦੇ ਜਾ ਰਹੇ ਹਨ। ਆਰਥਿਕ ਮੰਦਹਾਲੀ ਦੇ ਦੌਰ ‘ਚੋਂ ਲੰਘਦੀ ਅਤੇ ਖੁਦਕੁਸ਼ੀਆਂ ਦੇ ਰਾਹ ਪਈ ਦੇਸ਼ ਦੀ ਕਿਸਾਨੀ ਨੂੰ ਬਚਾਉਣ ਲਈ ਹਰਿਆਣਾ, ਤਾਮਿਲਨਾਡੂ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ‘ਚੋਂ ਗਏ ਕਿਸਾਨਾਂ ਵੱਲੋਂ ਇਹ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਦੇ ਸਮਰਥਨ ‘ਚ ਪੰਜਾਬ ਤੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਦੀ ਅਗਵਾਈ ‘ਚ ਇਕ ਜੱਥਾ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਧਰਨੇ ‘ਚ ਸ਼ਾਮਲ ਹੋਇਆ।ਗੱਲਬਾਤ ਦੌਰਾਨ ਲੱਖੋਵਾਲ ਨੇ ਕਿਹਾ ਕਿ ਕਿਸਾਨਾਂ ਦਾ ਕਰਜ਼ਾ ਮੁਆਫ ਅਤੇ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਾਉਣ ਦੀ ਮੰਗ ਨੂੰ ਲੈ ਕੇ ਦੇਸ਼ ਭਰ ‘ਚੋਂ ਵੱਖ-ਵੱਖ ਜਥੇਬੰਦੀਆਂ ਨਾਲ ਸੰਬੰਧਤ ਕਿਸਾਨ ਇਕ ਮਹੀਨੇ ਤੋਂ ਭੁੱਖ ਹੜਤਾਲ ਰਾਹੀਂ ਆਪਣਾ ਰੋਸ ਜ਼ਾਹਿਰ ਕਰ ਰਹੇ ਹਨ।
ਡੁਬਦੀ ਜਾ ਰਹੀ ਕਿਸਾਨੀ ਨੂੰ ਬਚਾਉਣ ਲਈ ਕੇਂਦਰ ਨੀਂਦ ਤੋਂ ਜਾਗੇ : ਲੱਖੋਵਾਲ



