Skip to content
Independent perspectives. Global stories.
BREAKING

ਡੇਰਾ ਸਿਰਸਾ ਜਾਣ ਵਾਲੇ ਆਗੂ ਤਨਖਾਹੀਏ ਕਰਾਰ

Share this story

image ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਸਿਰਸਾ ਤੋਂ ਸਮਰਥਨ ਲੈਣ ਤੇ ਡੇਰਾ ਲੀਡਰਾਂ ਨਾਲ ਮੁਲਾਕਾਤ ਕਰਨ ਵਾਲੇ ਕੁੱਲ 21 ਨੇਤਾਵਾਂ ਨੂੰ ਅੱਜ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਤਨਖਾਈਏ ਕਰਾਰ ਦਿੱਤੇ ਗਏ ਇਨ੍ਹਾਂ 21 ਆਗੂਆਂ ’ਚੋਂ 20 ਸ਼੍ਰੋਮਣੀ ਅਕਾਲੀ ਦਲ ਤੇ ਇੱਕ ਕਾਂਗਰਸ ਪਾਰਟੀ ਨਾਲ ਸਬੰਧਤ ਹੈ।ਇਸ ਤੋਂ ਇਲਾਵਾ ਬਾਕੀ ਪਤਿਤ ਲੀਡਰਾਂ ਨੂੰ ਆਪਣੇ-ਆਪਣੇ ਪਿੰਡਾਂ ਦੇ ਗੁਰਦਵਾਰਾ ਸਾਹਿਬਾਨ ਵਿੱਚ 10 ਦਿਨ ਸੇਵਾ ਕਾਰਨ ਤੋਂ ਬਾਅਦ ਮੁਆਫੀ ਦੀ ਅਰਦਾਸ ਕਾਰਨ ਦਾ ਆਦੇਸ਼ ਦਿੱਤਾ ਗਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਸਿਰਫ ਗੁਰਸਿੱਖ ਨੂੰ ਹੀ ਅਕਾਲ ਤਖ਼ਤ ‘ਤੇ ਤਲਬ ਕੀਤਾ ਜਾਂਦਾ ਹੈ ਤੇ ਗੁਰਸਿੱਖਾਂ ਨੂੰ ਹੀ ਧਾਰਮਿਕ ਸਜ਼ਾ ਲਾਈ ਜਾਂਦੀ ਹੈ।ਅੱਜ ਅਕਾਲ ਤਖ਼ਤ ਸਾਹਿਬ ਤੋਂ ਜਿਨ੍ਹਾਂ ਲੀਡਰਾਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ, ਉਨ੍ਹਾਂ ਵਿੱਚ ਗੁਰਸਿੱਖ ਲੀਡਰਾਂ ਦੇ ਨਾਮ ਅਕਾਲੀ ਦਲ ਦੇ ਅਜੀਤ ਸਿੰਘ ਸ਼ਾਂਤ, ਦਰਬਾਰਾ ਸਿੰਘ ਗੁਰੂ, ਪਰਮਿੰਦਰ ਸਿੰਘ ਢੀਂਡਸਾ, ਵਰਿੰਦਰ ਕੌਰ, ਇੰਦਰਇਕਬਾਲ ਸਿੰਘ, ਮੰਤਰ ਸਿੰਘ ਬਰਾੜ, ਪ੍ਰਕਾਸ਼ ਸਿੰਘ ਭੱਟੀ, ਸਿਕੰਦਰ ਸਿੰਘ ਮਲੂਕਾ, ਗੁਰਪ੍ਰੀਤ ਸਿੰਘ ਰਾਜੂ, ਜੀਤਮਹਿੰਦਰ ਸਿੰਘ, ਪਰਮਬੰਸ ਸਿੰਘ, ਕੰਵਲਜੀਤ ਸਿੰਘ ਰੋਜ਼ੀ ਬਰਕੰਦੀ, ਹਰਪ੍ਰੀਤ ਸਿੰਘ ਕੋਟਭਾਈ, ਸੁਰਜੀਤ ਸਿੰਘ ਰੱਖੜਾ, ਇਕਬਾਲ ਸਿੰਘ ਝੂੰਡਾ, ਈਸ਼ਰ ਸਿੰਘ ਮਿਹਰਬਾਨ, ਗੋਬਿੰਦ ਸਿੰਘ ਲੌਂਗੋਵਾਲ, ਰਣਜੀਤ ਸਿੰਘ ਤਲਵੰਡੀ, ਹਰਿ ਸਿੰਘ ਨਾਭਾ, ਦੀਦਾਰ ਸਿੰਘ ਭੱਟੀ ਤੇ ਕਾਂਗਰਸੀ ਲੀਡਰ ਅਜੀਤਇੰਦਰ ਸਿੰਘ ਮੋਫਰ ਦੇ ਨਾਂ ਸ਼ਾਮਲ ਹਨ।ਪੰਜ ਸਿੰਘ ਸਾਹਿਬਾਨ ਵੱਲੋਂ ਡੇਰੇ ਜਾਣ ਵਾਲੇ ਕੁਲ 44 ਲੀਡਰਾਂ ਨੂੰ ਅਕਾਲ ਤਖ਼ਤ ਸਕੱਤਰੇਤ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ। ਇਨ੍ਹਾਂ ‘ਚੋਂ ਅੱਜ 40 ਲੀਡਰਾਂ ਨੇ ਆਪਣਾ ਸਪਸ਼ਟੀਕਰਨ ਪੇਸ਼ ਕੀਤਾ ਤੇ 4 ਲੀਡਰ ਕਿਸੇ ਕਾਰਨ ਕਰਕੇ ਗੈਰ ਹਾਜ਼ਰ ਰਹੇ। ਗੈਰ ਹਾਜ਼ਰ ਰਹੇ ਲੀਡਰਾਂ ਵਿੱਚ ਰਜਿੰਦਰ ਕੌਰ ਭੱਠਲ, ਮਨਪ੍ਰੀਤ ਬਾਦਲ ਦੇ ਬੇਟੇ ਅਰਜਨ ਸਿੰਘ, ਜਨਮੇਜਾ ਸਿੰਘ ਸੇਖੋਂ ਤੇ ਅਜਾਇਬ ਸਿੰਘ ਭੱਟੀ ਸ਼ਾਮਲ ਹਨ।

WRITTEN BY