ਚੰਡੀਗੜ੍ਹ, 17 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਸਰਕਾਰੀ ਦਫਤਰਾਂ ‘ਚੋਂ ਭ੍ਰਿਸ਼ਟਾਚਾਰ ਦਾ ਮੁਕੰਮਲ ਖਾਤਮਾ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਵਾਅਦੇ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟ ਸਰਕਾਰੀ ਮੁਲਾਜ਼ਮਾਂ ਖਿਲਾਫ ਮੁਹਿੰਮ ਦੀ ਜ਼ੋਰ-ਸ਼ੋਰ ਨਾਲ ਸ਼ੁਰੂਆਤ ਕਰ ਦਿੱਤੀ ਹੈ। ਇਸ ਮਕਸਦ ਲਈ ਵਿਜੀਲੈਂਸ ਬਿਊਰੋ ਨੇ ਪੰਜਾਬ ਵਾਸੀਆਂ ਨੂੰ ਟੋਲ ਫਰੀ ਨੰਬਰ 1800-1800-1000 ‘ਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਾਉਣ ਦਾ ਸੱਦਾ ਦਿੱਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਸ੍ਰੀ ਬੀ.ਕੇ. ਉੱਪਲ, ਆਈ.ਪੀ.ਐਸ ਨੇ ਦੱੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੀਆਂ ਹਦਾਇਤਾਂ ਅਨੁਸਾਰ ਸਰਕਾਰੀ ਅਫਸਰਾਂ ਤੇ ਕਰਮਚਾਰੀਆਂ ਵੱਲੋਂ ਕੀਤਾ ਜਾਂਦਾ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਕੈਪਟਨ ਸਰਕਾਰ ਵੱਲੋਂ ‘ਭ੍ਰਿਸ਼ਟਾਚਾਰ ਮੁਕਤ ਪੰਜਾਬ’ ਮੁਹਿੰਮ ਸ਼ੁਰੂ



