Skip to content
Independent perspectives. Global stories.
BREAKING

ਸ੍ਰੀ ਅੰਮ੍ਰਿਤਸਰ ਵਿਖੇ 10 ਮੰਜ਼ਿਲਾ ਸਾਰਾਗੜ੍ਹੀ ਸਰਾਂ ਦਾ ਉਦਘਾਟਨ

Share this story

ਸਾਰਾਗੜ੍ਹੀ ਦੇ ਮਹਾਨ 21 ਸਿੱਖ ਸ਼ਹੀਦਾਂ ਦਾ ਇਤਿਹਾਸ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਵੇਗਾ : ਪ੍ਰੋ. ਬਡੂੰਗਰ
image ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕਰਵਾਈ ਗਈ ਆਧੁਨਿਕ ਸਹੂਲਤਾਂ ਵਾਲੀ ਸਾਰਾਗੜ੍ਹੀ ਸਰਾਂ (ਨਿਵਾਸ) ਦਾ ਉਦਘਾਟਨ ਅੱਜ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਕੀਤਾ ਗਿਆ। ਇਸ ਸਮੇਂ ਉਨ੍ਹਾਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀ: ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਅਮਰਜੀਤ ਸਿੰਘ ਚਾਵਲਾ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ। ਇਸ ਤੋਂ ਪਹਿਲਾਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਸਮਾਗਮ ਦੌਰਾਨ ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ। ਉਦਘਾਟਨ ਉਪਰੰਤ ਪ੍ਰੈਸ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸੰਗਤਾਂ ਦੀ ਲੋੜ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਸਰਾਂ ਦਾ ਨਿਰਮਾਣ ਸ਼ੁਰੂ ਕਰਵਾਇਆ ਗਿਆ ਸੀ ਅਤੇ ਸਤਿਗੁਰੂ ਜੀ ਦੀ ਬਖਸ਼ਿਸ਼ ਨਾਲ ਮੁਕੰਮਲ ਹੋਣ ਉਪਰੰਤ ਅੱਜ ਇਹ ਸਰਾਂ ਸੰਗਤ ਦੀ ਸਹੂਲਤ ਲਈ ਆਰੰਭ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਹਰ ਧਰਮ ਦੀ ਆਪਣੀ ਮਰਯਾਦਾ ਹੈ ਅਤੇ ਗੁਰੂ ਘਰ ਦੀ ਵਿਲੱਖਣਤਾ ਇਹ ਹੈ ਕਿ ਇਥੋਂ ਜਿਥੇ ਮਨੁੱਖ ਨੂੰ ਸੁਚੱਜੀ ਜੀਵਨ ਜਾਚ ਪ੍ਰਾਪਤ ਹੁੰਦੀ ਹੈ,। ਪ੍ਰੋ: ਬਡੂੰਗਰ ਨੇ ਕਿਹਾ ਕਿ 1,13,000 ਸਕੁਏਅਰ ਫੁੱਟ ਖੇਤਰ ਵਿਚ ਤਿਆਰ ਕੀਤੀ ਗਈ ਇਸ ਸਰਾਂ ਦੀਆਂ ਬੇਸਮੈਂਟ ਤੋਂ ਇਲਾਵਾ 9 ਮੰਜ਼ਿਲਾਂ ਹਨ। 226 ਕਮਰਿਆਂ ਸਮੇਤ 12 ਸੂਟ (ਬੈਠਕਾਂ) ਵਾਲੀ ਇਸ ਸਰਾਂ ਦੇ ਨਿਰਮਾਣ ’ਤੇ 43 ਕਰੋੜ ਰੁਪਏ ਤੋਂ ਜ਼ਿਆਦਾ ਖਰਚ ਆਇਆ ਹੈ। ਸਮੁੱਚੀ ਇਮਾਰਤ ਵਾਤਾਨੁਕੂਲਿਤ ਹੈ, ਜਿਸ ਵਿਚ 2 ਲਿਫਟਾਂ, ਅੱਗ ਬੁਝਾਊ ਸਿਸਟਮ, ਸੂਰਜੀ ਊਰਜਾ ਨਾਲ ਪਾਣੀ ਗਰਮ ਕਰਨ ਦੀ ਸਹੂਲਤ ਤੇ ਮੈਡੀਕਲ ਸੁਵਿਧਾ ਵੀ ਮੁਹੱਈਆ ਕਰਵਾਈ ਗਈ ਹੈ। ਪ੍ਰੋ: ਬਡੂੰਗਰ ਨੇ ਫਰਾਂਸ ਦੇ ਸਕੂਲਾਂ ਵਿਚ ਸਾਰਾਗੜ੍ਹੀ ਦੇ ਇਤਿਹਾਸ ਨੂੰ ਪੜ੍ਹਾਏ ਜਾਣ ਦੀ ਗੱਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵਿਦਿਅਕ ਸੰਸਥਾਵਾਂ ਵਿਚ ਵੀ ਇਸ ਮਹਾਨ ਤੇ ਸ਼ਾਨਾਮੱਤਾ ਇਤਿਹਾਸ ਪੜ੍ਹਾਇਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ ਤੇ ਸ. ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਸ਼੍ਰੋਮਣੀ ਕਮੇਟੀ ਭਾਈ ਮਨਜੀਤ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ, ਬੀਬੀ ਕਿਰਨਜੋਤ ਕੌਰ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਅਮਰਜੀਤ ਸਿੰਘ ਬੰਡਾਲਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਭਗਵੰਤ ਸਿੰਘ ਸਿਆਲਕਾ, ਸ. ਬਿਕਰਮ ਸਿੰਘ ਕੋਟਲਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਗੁਰਨਾਮ ਸਿੰਘ ਤੇ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਅਜਾਇਬ ਸਿੰਘ ਅਭਿਆਸੀ, ਸ. ਸੁਖਵਿੰਦਰ ਸਿੰਘ ਭੂਰੀ ਵਾਲੇ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਸ. ਮਹਿੰਦਰ ਸਿੰਘ ਆਹਲੀ ਤੇ ਸ. ਬਿਜੈ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਿੰਦਰ ਸਿੰਘ ਤੇ ਸ. ਰਘਬੀਰ ਸਿੰਘ ਆਦਿ ਹਾਜ਼ਰ ਸਨ।

WRITTEN BY