ਬਟਾਲਾ/ਕਾਦੀਆਂ, 18 ਅਪ੍ਰੈਲ (ਰਾਜੂ ਖਹਿਰਾ, ਤਾਰੀ)- ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਸੱਤਾ ਸੰਭਾਲਦਿਆਂ ਪੰਜਾਬਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਚੋਣ ਮਨੋਰਥ ਪੱਤਰ ਨੂੰ ਅਪਣਾਉਂਦਿਆਂ ਸੂਬੇ ਦੇ ਵਿਕਾਸ ਏਜੰਡੇ ਦਾ ਮੁੱਢ ਬੰਨ੍ਹਿਆ ਦਿੱਤਾ ਗਿਆ ਹੈ ਜਿਸ ਤਹਿਤ ਅਗਲੇ ਪੰਜ ਵਰ੍ਹੇ ਕੰਮ ਕੀਤਾ ਜਾਣਾ ਹੈ। ਕੈਪਟਨ ਸਰਕਾਰ ਵੱਲੋਂ ਆਪਣੀ ਪਲੇਠੀ ਕੈਬਨਿਟ ਮੀਟਿੰਗ ਦੌਰਾਨ 12 0 ਤੋਂ ਵੱਧ ਮਹੱਤਵਪੂਰਨ ਫੈਸਲੇ ਲਏ ਗਏ ਜਿਨ੍ਹਾਂ ਦਾ ਮਕਸਦ ਪਹਿਲੇ ਪੜਾਅ ਵਿਚ ਚੋਣ ਪੱਤਰ ਦੇ ਇਕ ਤਿਹਾਈ ਵਾਅਦਿਆਂ ਨੂੰ ਪੂਰਾ ਕੀਤਾ ਜਾਣਾ ਹੈ। ਵਿਧਾਇਕ ਸ. ਫਤਿਹਜੰਗ ਸਿੰਘ ਬਾਜਵਾ ਨੇ ਕਿਹਾ ਕਿ ਉਹ ਵਿਧਾਨ ਸਭਾ ਹਲਕਾ ਕਾਦੀਆਂ ਦੇ ਵੋਟਰਾਂ ਦੇ ਵੀ ਤਹਿ ਦਿਲ ਤੋਂ ਧੰਨਾਵਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਹਲਕੇ ਦੀ ਸੇਵਾ ਕਰਨ ਦਾ ਮਾਣ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਦੀਆਂ ਹਲਕੇ ਦੇ ਵਿਕਾਸ ਵੱਲ ਉਚੇਚਾ ਧਿਆਨ ਦੇ ਕੇ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਈਆਂ ਜਾਣਗੀਆਂ।
ਕੈਪਟਨ ਸਰਕਾਰ ਨੇ ਚੋਣ ਮਨੋਰਥ ਪੱਤਰ ਨੂੰ ਅਪਣਾ ਕੇ ਵਿਕਾਸ ਏਜੰਡੇ ਦਾ ਮੁੱਢ ਬੰਨ੍ਹਿਆ : ਵਿਧਾਇਕ ਫਤਿਹਜੰਗ ਸਿੰਘ ਬਾਜਵਾ



