ਬਰਨਾਲਾ, 18 ਅਪ੍ਰੈਲ (ਨਿਰਮਲ ਪੰਡੋਰੀ)- ਸੁਪਰੀਮ ਕੋਰਟ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਬਰਨਾਲਾ ਸ. ਹਰਪਾਲ ਸਿੰਘ ਦੀ ਅਗਵਾਈ ਅਤੇ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਸ੍ਰੀ ਅਮਿਤ ਮੱਲ੍ਹਣ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਪੁਲਿਸ ਸਟੇਸ਼ਨਾਂ ਵਿੱਚ ਨਿਯੁਕਤ ਕੀਤੇ ਗਏ ਜੁਵੇਨਾਇਲ/ਚਾਇਲਡ ਵੈਲਫੇਅਰ ਅਫ਼ਸਰਾਂ ਨਾਲ ਇੱਕ ਮੀਟਿੰਗ/ਟ੍ਰੇਨਿੰਗ ਦਾ ਆਯੋਜਨ ਜ਼ਿਲ੍ਹਾ ਕੋਰਟ ਕੰਪਲੈਕਸ ਬਰਨਾਲਾ ਵਿਖੇ ਕੀਤਾ ਗਿਆ। ਸਕੱਤਰ ਸ੍ਰੀ ਅਮਿਤ ਮੱਲ੍ਹਣ ਨੇ ਜੁਵੇਨਾਇਲ ਜਸਟਿਸ ਕੇਅਰ ਅਤੇ ਪ੍ਰੋਟੈਕਸ਼ਨ ਆਫ ਚਿਲਡਰਨ ਐਕਟ, 2015 ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਜੁਵੇਨਾਇਲ ਜਸਟਿਸ ਐਕਟ ਸੰਨ 2000 ਵਿੱਚ ਬਣਿਆ ਸੀ, ਜਿਸ ਵਿੱਚ ਨਵੀਂਆ ਸੋਧਾਂ ਤਹਿਤ ਜੇਕਰ ਕੋਈ ਜੁਰਮ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀ ਨੇ ਕੀਤਾ ਹੈ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲ੍ਹੋਂ ਜੁਵੇਨਾਇਲ/ ਚਾਇਲਡ ਵੈਲਫੇਅਰ ਅਫ਼ਸਰਾਂ ਨੂੰ ਦਿੱਤੀ ਗਈ ਟ੍ਰੇਨਿੰਗ



