ਚੰਡੀਗੜ੍ਹ, 18 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਭਰ ਵਿੱਚ ਚੱਲ ਰਹੀ ਕਣਕ ਖਰੀਦ ਪ੍ਰਕ੍ਰਿਆ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਭ੍ਰਿਸ਼ਟ ਅਧਿਕਾਰੀ ਕਾਰਨ ਕੋਈ ਵੀ ਤਕਲੀਫ ਜਾਂ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਅੱਜ ਇਥੇ ਜਾਰੀ ਇੱਕ ਬਿਆਨ ਰਾਹੀਂ ਵਿਜੀਲੈਂਸ ਵਿਭਾਗ ਦੇ ਬੁਲਾਰੇ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈ.ਜੀ.ਪੀ. ਵਿਜੀਲੈਂਸ ਸ੍ਰੀ ਅਮਰਦੀਪ ਸਿੰਘ ਰਾਏ ਵੱਲੋਂ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਦੁਖ-ਤਕਲੀਫਾਂ ਸੁਨਣ ਅਤੇ ਕਣਕ ਦੀ ਚੱਲ ਰਹੀ ਖਰੀਦ ਪ੍ਰਕ੍ਰਿਆ ਬਾਰੇ ਜਾਣਕਾਰੀ ਹਾਸਿਲ ਕਰਨ ਲਈ ਅੱਜ ਸੰਗਰੂਰ, ਧੂਰੀ ਅਤੇ ਮਲੇਰਕੋਟਲਾ ਮੰਡੀਆਂ ਦਾ ਦੌਰਾ ਕੀਤਾ ਗਿਆ।
ਵਿਜੀਲੈਂਸ ਬਿਊਰੋ ਵੱਲੋਂ ਕਣਕ ਦੀ ਖਰੀਦ ਪ੍ਰਕ੍ਰਿਆ ’ਤੇ ਤਿੱਖੀ ਨਜ਼ਰ



